ਮਲੋਟ ਨੇੜਲੇ ਪਿੰਡ ਘੱਗਾ ਵਿਖੇ ਔਰਤਾਂ ਲਈ ਲਗਾਇਆ ਗਿਆ ਮੁਫ਼ਤ ਸਿਹਤ ਜਾਂਚ ਕੈਂਪ
ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀਆਂ ਹਦਾਇਤਾਂ ਤਹਿਤ ਸਥਾਨਕ ਪਿੰਡ ਘੱਗਾ ਵਿਖੇ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਲੋੜਵੰਦ ਮਹਿਲਾਵਾਂ ਦੇ ਹਰ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨ ਕਾਰਡ ਅਤੇ ਲੇਬਰ ਕਾਰਡ ਵੀ ਬਣਾਏ ਗਏ। ਕੈਂਪ ਦੌਰਾਨ ਕੈਬਨਿਟ ਮੰਤਰੀ ਵੱਲੋਂ ਖੁਦ ਡਾਕਟਰ ਹੋਣ ਦੇ ਨਾਤੇ ਔਰਤਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀਆਂ ਹਦਾਇਤਾਂ ਤਹਿਤ ਸਥਾਨਕ ਪਿੰਡ ਘੱਗਾ ਵਿਖੇ ਔਰਤਾਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਲੋੜਵੰਦ ਮਹਿਲਾਵਾਂ ਦੇ ਹਰ ਤਰ੍ਹਾਂ ਦੇ ਸਰਟੀਫਿਕੇਟ, ਪੈਨਸ਼ਨ ਕਾਰਡ ਅਤੇ ਲੇਬਰ ਕਾਰਡ ਵੀ ਬਣਾਏ ਗਏ। ਕੈਂਪ ਦੌਰਾਨ ਕੈਬਨਿਟ ਮੰਤਰੀ ਵੱਲੋਂ ਖੁਦ ਡਾਕਟਰ ਹੋਣ ਦੇ ਨਾਤੇ ਔਰਤਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ ਗਈ। ਮੰਤਰੀ ਡਾ. ਬਲਜੀਤ ਕੌਰ ਵੱਲੋਂ ਇਸ ਮੌਕੇ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਮਹਿਲਾਵਾਂ ਨੂੰ ਸੈਨੇਟਰੀ ਪੈਡਜ਼ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਹਰ ਪਿੰਡ ਵਿੱਚ ਲੋਕਾਂ, ਖਾਸਕਰ ਮਹਿਲਾਵਾਂ ਦੀ ਸੁਵਿਧਾ ਲਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਅਤੇ ਹੋਰ ਵੀ ਕਈ ਸਕੀਮਾਂ ਸੰਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ। ਬਾਲ ਵਿਆਹ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਸ਼ਰਾਪ ਹੈ, ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਹੋਣ ਦੇਵਾਂਗੇ। ਇਸ ਨਾਲ ਬੱਚਿਆਂ ਤੇ ਪਰਿਵਾਰਿਕ ਅਤੇ ਸਰੀਰਿਕ ਬੋਝ ਪੈਂਦਾ ਹੈ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪੰਚਾਇਤ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਿਰ ਸਨ।
Author : Malout Live