ਗਿੱਦੜਬਾਹਾ ਵਿਖੇ ਜੋਤੀ ਫਾਊਂਡੇਸ਼ਨ ਵੱਲੋਂ ਅੱਖਾਂ ਦੀ ਕਮਜ਼ੋਰੀ ਵਾਲੇ 1500 ਬੱਚਿਆਂ ਨੂੰ ਵੰਡੀਆਂ ਗਈਆਂ ਮੁਫਤ ਐਨਕਾਂ
ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜੋਤੀ ਫਾਊਂਡੇਸ਼ਨ ਵੱਲੋਂ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ। ਸੰਸਥਾ ਦੇ ਸੰਸਥਾਪਕ ਨੇ ਦੱਸਿਆ ਕਿ ਹੁਣ ਤੱਕ 3,00,000 ਤੋਂ ਵੱਧ ਬੱਚਿਆਂ ਦੀ ਜਾਂਚ ਕੀਤੀ ਗਈ ਹੈ ਅਤੇ 20,000 ਤੋਂ ਵੱਧ ਬੱਚਿਆਂ ਨੂੰ ਐਨਕਾਂ ਮੁਫਤ ਪ੍ਰਦਾਨ ਕੀਤੀਆਂ ਗਈਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜੋਤੀ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਐੱਸ.ਡੀ.ਐਮ ਜਸਪਾਲ ਬਰਾੜ, ਜਿਲ੍ਹਾ ਸਿੱਖਿਆ ਅਫ਼ਸਰ ਸ. ਜਸਪਾਲ ਮੋਂਗਾ, ਜੋਤੀ ਫਾਊਂਡੇਸ਼ਨ ਦੇ ਟਰੱਸਟੀ ਸੰਸਥਾਪਕ ਸ਼. ਅਜੀਤ ਬਰਾੜ ਅਤੇ ਚੇਅਰਪਰਸਨ ਸ਼੍ਰੀਮਤੀ ਪ੍ਰਭਕਿਰਨ ਨੇ ਅਧਿਕਾਰੀਆਂ ਨਾਲ ਮਿਲ ਕੇ ਐਨਕਾਂ ਵੰਡੀਆਂ।
ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ ਬਲਾਕ ਦੇ 38 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਲੋੜਵੰਦ ਸਕੂਲੀ ਬੱਚਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਐਨਕਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਰੋਲ ਨਿਭਾਇਆ। ਸੰਸਥਾ ਦੇ ਸੰਸਥਾਪਕ ਨੇ ਦੱਸਿਆ ਕਿ ਫਾਊਂਡੇਸ਼ਨ ਦੁਆਰਾ ਇਹ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਪੰਜਾਬ ਦੇ ਹਰ ਸਰਕਾਰੀ ਸਕੂਲ ਦੇ ਬੱਚੇ ਦੀ ਅੱਖਾਂ ਦੀ ਜਾਂਚ ਕਰਨਾ ਅਤੇ ਲੋੜਵੰਦਾਂ ਨੂੰ ਐਨਕਾਂ ਮੁਫਤ ਪ੍ਰਦਾਨ ਕਰਨਾ ਹੈ। ਇਹ ਪ੍ਰੋਜੈਕਟ ਅਕਤੂਬਰ 2023 ਵਿੱਚ ਸ਼ੁਰੂ ਹੋਇਆ ਸੀ ਅਤੇ ਹੁਣ ਤੱਕ 3,00,000 ਤੋਂ ਵੱਧ ਬੱਚਿਆਂ ਦੀ ਜਾਂਚ ਕੀਤੀ ਗਈ ਹੈ ਅਤੇ 20,000 ਤੋਂ ਵੱਧ ਬੱਚਿਆਂ ਨੂੰ ਐਨਕਾਂ ਮੁਫਤ ਪ੍ਰਦਾਨ ਕੀਤੀਆਂ ਗਈਆਂ ਹਨ।
Author : Malout Live