ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਹਰ ਮਹੀਨੇ ਗਰਭਵਤੀ ਔਰਤਾਂ ਦੇ ਕੀਤੇ ਜਾਂਦੇ ਹਨ ਮੁਫਤ ਟੈਸਟ ਅਤੇ ਚੈਕਅੱਪ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਵਿੱਚ ਮੁਫਤ ਚੈਕਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ ਵਿੱਚ ਮੁਫਤ ਚੈਕਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ। ਬੀਤੇ ਦਿਨ ਸੋਮਵਾਰ ਨੂੰ ਵੀ ਜਿਲ੍ਹੇ ਦੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਆਲਮਵਾਲਾ, ਦੋਦਾ, ਚੱਕ ਸ਼ੇਰੇਵਾਲਾ, ਬਰੀਵਾਲਾ ਅਤੇ ਲੰਬੀ ਵਿਖੇ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈਕਅੱਪ ਮੁਫਤ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।

ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਆਪਣੇ ਚਾਰ ਚੈਕਅੱਪ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਹੋ ਸਕੇ। ਖਤਰੇ ਦੇ ਚਿੰਨ੍ਹਾ ਵਾਲੀਆਂ ਗਰਭਵਤੀ ਔਰਤਾਂ ਨੂੰ ਔਰਤ ਰੋਗਾਂ ਦੇ ਮਾਹਿਰ ਡਾਕਟਰ ਨੂੰ ਗਰਭ ਦੌਰਾਨ ਹਰ ਮਹੀਨੇ ਆਪਣਾ ਚੈਕਅੱਪ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਫੀਲਡ ਸਟਾਫ ਨੂੰ ਇਸ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਖਤਰੇ ਦੇ ਚਿੰਨ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਔਰਤਾਂ ਦੇ ਸਮੇਂ ਸਿਰ ਲੋੜੀਂਦੇ ਟੈਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਣੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ।

Author : Malout Live