ਵਰਲਡ ਰੈਬਿਜ਼ ਡੇਅ ‘ਤੇ ਐੱਸ.ਪੀ.ਸੀ.ਏ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ ਮੁਫਤ ਟੀਕਾਕਰਨ ਕੈਂਪ
ਸਿਵਲ ਪਸ਼ੂ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਰਲਡ ਰੇਬਿਜ਼ ਡੇਅ ਨੂੰ ਸਮਰਪਿਤ ਇੱਕ ਮੁਫਤ ਐਂਟੀ ਰੈਬਿਜ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 145 ਪਾਲਤੂ ਅਤੇ ਅਵਾਰਾ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕੇ ਲਗਾਏ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, “ਸੁਸਾਇਟੀ ਫਾਰ ਪ੍ਰੋਵੈਨਸ਼ਨ ਆਫ ਕੁਰੈਲਟੀ ਟੂ ਐਨੀਮਲਜ” (ਐੱਸ.ਪੀ.ਸੀ.ਏ) ਸ਼੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਰਲਡ ਰੇਬਿਜ਼ ਡੇਅ ਨੂੰ ਸਮਰਪਿਤ ਇੱਕ ਮੁਫਤ ਐਂਟੀ ਰੈਬਿਜ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 145 ਪਾਲਤੂ ਅਤੇ ਅਵਾਰਾ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕੇ ਲਗਾਏ ਗਏ।
ਇਸ ਕੈਂਪ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦੀਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵੱਲੋਂ ਇਸ ਬਿਮਾਰੀ ਦੀ ਭਿਆਨਕਤਾ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਐੱਸ.ਪੀ.ਸੀ.ਏ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਡਾ. ਕੇਵਲ ਸਿੰਘ, ਸੀਨੀਅਰ ਵੈਟਨਰੀ ਅਫਸਰ ਸ਼੍ਰੀ ਮੁਕਤਸਰ ਸਾਹਿਬ, ਡਾ ਮੁਸਕਾਨ ਵੈਟਨਰੀ ਅਫਸਰ ਬੱਲਮਗੜ੍ਹ, ਸੁਖਵੀਰ ਸਿੰਘ ਡੀ.ਵੀ.ਆਈ, ਰਮਨਦੀਪ ਸਿੰਘ ਵੈਟਨਰੀ ਇੰਸਪੈਕਟਰ, ਰਜੇਸ਼ ਕੁਮਾਰ ਅਤੇ ਗੁਰਮੇਲ ਸਿੰਘ ਹਾਜ਼ਿਰ ਸਨ।
Author : Malout Live



