GENZ Academy ਮਲੋਟ ਦੇ ਸਮਰ ਆਰਟ ਕੈਂਪ ਦਾ ਸ਼ਾਨਦਾਰ ਸਮਾਪਨ, ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਮਲੋਟ ਵਿਖੇ GENZ Academy ਵੱਲੋਂ 1 ਜੂਨ ਤੋਂ 22 ਜੂਨ 2026 ਤੱਕ ਆਯੋਜਿਤ ਕੀਤੇ ਗਏ ਸਮਰ ਆਰਟ ਐਂਡ ਪੇਂਟਿੰਗ ਕੈਂਪ ਦਾ ਸਮਾਪਨ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈਕੇ ਪੇਂਟਿੰਗ, ਸਕੈਚਿੰਗ, ਕ੍ਰੀਏਟਿਵ ਆਰਟ ਅਤੇ ਕਰਾਫਟ ਸੰਬੰਧੀ ਪ੍ਰੈਕਟੀਕਲ ਸਿਖਲਾਈ ਹਾਸਿਲ ਕੀਤੀ।

ਮਲੋਟ : ਮਲੋਟ ਵਿਖੇ GENZ Academy ਵੱਲੋਂ 1 ਜੂਨ ਤੋਂ 22 ਜੂਨ 2026 ਤੱਕ ਆਯੋਜਿਤ ਕੀਤੇ ਗਏ ਸਮਰ ਆਰਟ ਐਂਡ ਪੇਂਟਿੰਗ ਕੈਂਪ ਦਾ ਸਮਾਪਨ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈਕੇ ਪੇਂਟਿੰਗ, ਸਕੈਚਿੰਗ, ਕ੍ਰੀਏਟਿਵ ਆਰਟ ਅਤੇ ਕਰਾਫਟ ਸੰਬੰਧੀ ਪ੍ਰੈਕਟੀਕਲ ਸਿਖਲਾਈ ਹਾਸਿਲ ਕੀਤੀ। ਸਮਾਪਤੀ ਸਮਾਰੋਹ ਦੌਰਾਨ GENZ Academy ਦੇ ਸੰਸਥਾਪਕ ਕੁਲਬੀਰ ਸਿੰਘ ਅਤੇ ਜਸ਼ਨਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਅਕੈਡਮੀ ਦਾ ਮੁੱਖ ਉਦੇਸ਼ ਬੱਚਿਆਂ ਦੀ ਰਚਨਾਤਮਕ ਸੋਚ ਨੂੰ ਪ੍ਰੋਤਸਾਹਿਤ ਕਰਨਾ ਅਤੇ ਉਨ੍ਹਾਂ ਦੇ ਕਲਾਤਮਕ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਹੋਰ ਬਿਹਤਰ ਢੰਗ ਨਾਲ ਵਿਕਸਿਤ ਕਰ ਸਕਣ। ਮਾਪਿਆਂ ਨੇ ਵੀ ਅਕੈਡਮੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਕੈਡਮੀ ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕ੍ਰੀਏਟਿਵ ਵਰਕਸ਼ਾਪਾਂ ਅਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਲਗਾਤਾਰ ਕਰਵਾਉਣ ਦਾ ਭਰੋਸਾ ਦਿੱਤਾ।

Author : Malout Live