ਮਲੋਟ ਦੇ ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਦਾ ਸੀ.ਬੀ.ਐਸ.ਈ ਦਸਵੀਂ ਨਤੀਜੇ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ
ਮਲੋਟ ਦੇ ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2025-26 ਵਿੱਚ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਿਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਾਬਿਤ ਕੀਤਾ ਹੈ।
ਮਲੋਟ : ਮਲੋਟ ਦੇ ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2025-26 ਵਿੱਚ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਿਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਾਬਿਤ ਕੀਤਾ ਹੈ। ਇਸ ਪ੍ਰੀਖਿਆ ਵਿੱਚ ਯਸ਼ਿਕਾ ਨੇ 97.2% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਇਸ਼ਮੀਤ ਕੌਰ ਨੇ 96.4% ਨਾਲ ਦੂਜਾ ਅਤੇ ਅਕਾਸ਼ਦੀਪ ਸਿੰਘ ਨੇ 94.2% ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਹਰਮਨ ਸਿੰਘ (93.2%), ਪ੍ਰਿਆ (92.8%), ਚਹਿਕ (92%), ਫਰਿਆਦ ਸਿੰਘ ਅਤੇ ਨਵਰੀਤ ਕੌਰ (91.8%), ਸੋਮਿਲ ਸਚਦੇਵਾ (91.6%), ਰੂਹਾਨੀ (91.2%), ਹੁਸਨਲਪ੍ਰੀਤ ਕੌਰ (91%) ਅਤੇ ਆਰੀਅਨ ਖੁਰਾਣਾ (90.8%) ਨੇ ਵੀ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਟਾਪ 12 ਵਿੱਚ ਆਪਣੀ ਥਾਂ ਬਣਾਈ।
ਸਕੂਲ ਦੇ ਚੇਅਰਮੈਨ ਸ. ਗੁਰਦੀਪ ਸਿੰਘ ਸੰਧੂ, ਪ੍ਰਿੰਸੀਪਲ ਸ਼੍ਰੀਮਤੀ ਹੇਮਲਤਾ ਕਪੂਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਸਮੇਤ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਸਕੂਲ ਪ੍ਰਬੰਧਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ।
Author : Malout Live



