ਜੀ.ਟੀ.ਬੀ ਖਾਲਸਾ ਸੀਨੀ. ਸੈਕੰ. ਸਕੂਲ ਮਲੋਟ ਜਿਲ੍ਹਾ ਪੱਧਰੀ ਕਵਿਤਾ ਗਾਇਨ ਤੇ ਕਹਾਣੀ ਲਿਖਣ ਵਿੱਚ ਰਿਹਾ ਪਹਿਲੇ ਸਥਾਨ ਤੇ

ਭਾਸ਼ਾ ਵਿਭਾਗ ਦੁਆਰਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਵਿਦਿਆਰਥਣਾਂ ਮਨਕੀਰਤ ਕੌਰ ਨੇ ਕਵਿਤਾ ਗਾਇਨ ਅਤੇ ਹਰਮਨਜੋਤ ਕੌਰ ਨੇ ਕਹਾਣੀ ਲਿਖਣ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਆਪਣੇ ਇਲਾਕੇ ਦਾ ਨਾਮ ਮਾਣ ਨਾਲ ਉੱਚਾ ਕਰ ਦਿੱਤਾ।

ਮਲੋਟ : ਭਾਸ਼ਾ ਵਿਭਾਗ ਦੁਆਰਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਵਿਦਿਆਰਥਣਾਂ ਮਨਕੀਰਤ ਕੌਰ ਨੇ ਕਵਿਤਾ ਗਾਇਨ ਅਤੇ ਹਰਮਨਜੋਤ ਕੌਰ ਨੇ ਕਹਾਣੀ ਲਿਖਣ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਆਪਣੇ ਇਲਾਕੇ ਦਾ ਨਾਮ ਮਾਣ ਨਾਲ ਉੱਚਾ ਕਰ ਦਿੱਤਾ। ਇੱਥੇ ਜ਼ਿਕਰਯੋਗ ਹੈ ਕਿ ਹਰੇਕ ਮੁਕਾਬਲੇ ਵਿੱਚ 25 ਤੋਂ 30 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਇਹ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਨ। ਸੰਸਥਾ ਦੇ ਚੇਅਰਮੈਨ ਸ. ਗੁਰਦੀਪ ਸਿੰਘ ਸੰਧੂ, ਕਮੇਟੀ ਮੈਂਬਰਜ਼ ਅਤੇ ਪ੍ਰਿੰਸੀਪਲ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ, ਉਹਨਾਂ ਦੇ ਗਾਈਡ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author : Malout Live