7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਲਈ ਜੀ.ਟੀ.ਯੂ ਦਾ ਜੱਥਾ ਰਵਾਨਾ
ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਵਿੱਤ ਸਕੱਤਰ ਰਮੇਸ਼ ਵਰਮਾ ਦੀ ਅਗਵਾਈ ਵਿੱਚ ਇੱਕ ਵੱਡਾ ਜੱਥਾ ਰਵਾਨਾ ਹੋਇਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁਲਾਜ਼ਮ ਮੰਚ ਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਵਿੱਤ ਸਕੱਤਰ ਰਮੇਸ਼ ਵਰਮਾ ਦੀ ਅਗਵਾਈ ਵਿੱਚ ਇੱਕ ਵੱਡਾ ਜੱਥਾ ਰਵਾਨਾ ਹੋਇਆ। ਪੰਜਾਬ ਸਰਕਾਰ ਦੀ ਮੁਲਾਜ਼ਮਾਂ ਮੰਗਾਂ ਪ੍ਰਤੀ ਟਾਲਮਟੋਲ ਤੇ ਵਾਦਿਆਂ ਤੋਂ ਮੁਕਰਨ ਦੀ ਨੀਤੀ ਖਿਲਾਫ ਮੁਲਾਜ਼ਮਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਜਾਰੀ ਕਰਨ, ਪੇਅ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਲਗਾਤਾਰ ਪਾਸਾ ਵੱਟਣਾਂ, ਪੈਨਸ਼ਨਰਾਂ ਨਾਲ ਵਾਅਦਾ ਖਿਲਾਫੀ ਅਤੇ ਕੋਰਟ ਦੇ ਫੈਸਲੇ ਮੰਨਣ ਤੋਂ ਆਨਾਕਾਨੀ ਕਰ ਰਹੀ ਹੈ।
ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਕੀਤੇ ਵਾਅਦਿਆਂ ਅਨੁਸਾਰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ਼੍ਰੀ ਮੁਕਤਸਰ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ। ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ, ਹਰਜੀਤ ਸਿੰਘ, ਰਜੇਸ਼ ਕੌਸ਼ਿਕ, ਬਲਕਰਨ ਸਿੰਘ, ਗੁਰਰਾਜ ਸਿੰਘ, ਜਸਵਿੰਦਰ ਸਿੰਘ ਥਰਾਜ ਵਾਲਾ, ਮੁਕੇਸ਼ ਕੁਮਾਰ, ਕੁਲਬੀਰ ਜੋਸ਼ੀ, ਬਲਜਿੰਦਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਿਰ ਸਨ।
Author : Malout Live



