ਗਿੱਦੜਬਾਹਾ ਦੇ ਵਿਧਾਇਕ ਨੇ ਕੀਤਾ ਹਲਕੇ ਦੇ ਵੱਖ-ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਹਲਕੇ ਦੇ ਪਿੰਡ ਕਾਉਣੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਚਾਰ ਆਧੁਨਿਕ ਕਲਾਸ ਰੂਮ ਤਿਆਰ ਕਰਕੇ ਬੱਚਿਆਂ ਨੂੰ ਸਮਰਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਪਿੰਡ ਦੋਦਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਵਿਖੇ ਲਗਭਗ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਿੱਦੜਬਾਹਾ ਦੇ ਵਿਧਾਇਕ ਸ. ਹਰਦੀਪ ਸਿੰਘ ਢਿੱਲੋਂ ਨੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਸਮਾਗਮ ਦੌਰਾਨ ਕੀਤਾ। ਸ. ਢਿੱਲੋਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡ ਕਾਉਣੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਚਾਰ ਆਧੁਨਿਕ ਕਲਾਸ ਰੂਮ ਤਿਆਰ ਕਰਕੇ ਬੱਚਿਆਂ ਨੂੰ ਸਮਰਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਪਿੰਡ ਦੋਦਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਵਿਖੇ ਲਗਭਗ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਸੁਧਾਰ ਪੰਜਾਬ ਸਰਕਾਰ ਪਹਿਲ ਦੇ ਅਧਾਰ 'ਤੇ ਕਰ ਰਹੀ ਹੈ।
ਸਿੱਖਿਆ ਸਾਰੇ ਵਰਗ, ਧਰਮਾਂ ਅਤੇ ਜਾਤੀ ਦੇ ਲੋਕਾਂ ਲਈ ਅਤਿ ਮਹੱਤਵਪੂਰਨ ਹੈ ਇਸ ਨਾਲ ਹੀ ਨਵੇਂ ਅਤੇ ਸਾਰਥਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਹਲਕੇ ਦੇ ਸਰਕਾਰੀ ਹਾਈ ਸਕੂਲ ਮਧੀਰ ਵਿਖੇ 15.2 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿਖੇ 15.2 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ ਵਿਖੇ 26.2 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ 25 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਖੂੰਨਣ ਖੁਰਦ ਵਿਖੇ ਲਗਭਗ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੁਆਤ ਕਰਵਾਈ ਅਤੇ ਬੱਚਿਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ ਤੋਂ ਇਲਾਵਾ ਸਕੂਲਾਂ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਿਰ ਸਨ।
Author : Malout Live



