ਸੈਨੇਟ ਚੋਣ 2026 ਦੇ ਨਤੀਜਿਆਂ ’ਚ ਜੇਤੂ ਰਹੇ ਪ੍ਰਿੰਸੀਪਲ ਕਪਿਲ ਸ਼ਰਮਾ ਨੂੰ ਸਰਕਾਰੀ ਕਾਲਜ ਦੇ ਸਟਾਫ਼ ਨੇ ਕੀਤਾ ਸਨਮਾਨਿਤ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 2026 ਦੇ ਨਤੀਜਿਆਂ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਦੇ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਦੂਜੀ ਵਾਰ ਜਿੱਤ ਹਾਸਿਲ ਕੀਤੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 2026 ਦੇ ਨਤੀਜਿਆਂ ਵਿੱਚ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਦੇ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਦੂਜੀ ਵਾਰ ਜਿੱਤ ਹਾਸਿਲ ਕੀਤੀ ਹੈ। ਬੀਤੇ ਮੰਗਲਵਾਰ ਨੂੰ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਪਹੁੰਚਣ ਤੇ ਉਨ੍ਹਾਂ ਦਾ ਕਾਲਜ ਸਟਾਫ਼ ਅਤੇ ਸਮੂਹ ਸ਼੍ਰੀ ਮੁਕਤਸਰ ਸਾਹਿਬ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਦੌਲਧ ਸਿੰਘ ਬਰਾੜ, ਸ਼ਮਿੰਦਰ ਸਿੰਘ, ਗੁਰਬਿੰਦਰ ਸਿੰਘ ਖੋਖਰ, ਜਗਦੀਪ ਸਿੰਘ, ਚਮਕੋਰ ਸਿੰਘ, ਨਿੱਪਾ ਕੋਟਲੀ, ਅਨੁਰਾਗ ਸ਼ਰਮਾ, ਗੁਰਕਪਾਲ ਸਿੰਘ ਲੱਕੀ ਚੜੇਵਾਨ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Author : Malout Live