ਸਰਕਾਰੀ ਹਾਈ ਸਕੂਲ ਪਿੰਡ ਦਾਨੇਵਾਲਾ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਹਾਈ ਸਕੂਲ ਪਿੰਡ ਦਾਨੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮਲੋਟ : ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਹਾਈ ਸਕੂਲ ਪਿੰਡ ਦਾਨੇਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ ਅਤੇ ਨਤੀਜਾ 100% ਰਿਹਾ। ਲਵਨੀਸ਼ ਪੁੱਤਰ ਸ਼੍ਰੀ ਇੰਦਰਜੀਤ ਸਿੰਘ ਨੇ 600 ਵਿੱਚੋਂ 582 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।
ਜਤਿਨ ਪੁੱਤਰ ਸ਼੍ਰੀ ਕੇਵਲ ਨੇ 537 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਗੀਤਾ ਪੁੱਤਰੀ ਸ਼੍ਰੀ ਰਾਮਵੀਰ ਨੇ 528 ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ। ਮੁੱਖ ਅਧਿਆਪਕ ਨੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੋਂਗਾ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਮਿਆਰੀ ਸਿੱਖਿਆ ਦਾ ਵਾਧਾ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਪ੍ਰਚਾਰ-ਪ੍ਰਸਾਰ ਦਾ ਕੰਮ ਜਾਰੀ ਹੈ।
Author : Malout Live