ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਇਸ ਵਾਰ ਵੀ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦੇ ਵਿਦਿਆਰਥੀਆਂ ਨੇ ਬੇ-ਮਿਸਾਲ ਪ੍ਰਦਰਸ਼ਨ ਕਰਕੇ ਸਾਰੇ ਵਿਸ਼ਿਆਂ ਵਿੱਚ 100% ਨਤੀਜਾ ਪ੍ਰਾਪਤ ਕਰਕੇ ਸਿੱਖਿਆ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਇਸ ਵਾਰ ਵੀ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦੇ ਵਿਦਿਆਰਥੀਆਂ ਨੇ ਬੇ-ਮਿਸਾਲ ਪ੍ਰਦਰਸ਼ਨ ਕਰਕੇ ਸਾਰੇ ਵਿਸ਼ਿਆਂ ਵਿੱਚ 100% ਨਤੀਜਾ ਪ੍ਰਾਪਤ ਕਰਕੇ ਸਿੱਖਿਆ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕ ਮਿਸ ਰਾਜ ਕੁਮਾਰੀ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਪਾਸ ਹੋਏ ਹਨ ਅਤੇ ਨਤੀਜਾ ਪੂਰਨ ਤੌਰ ’ਤੇ 100% ਰਿਹਾ। ਤਨਵੀਰ ਪੁੱਤਰ ਸ਼੍ਰੀ ਰਮੇਸ਼ ਕੁਮਾਰ ਨੇ 600 ਵਿੱਚੋਂ 568 (94.6%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਪੰਕਜ ਪੁੱਤਰ ਸ਼੍ਰੀ ਹੇਮ ਰਾਜ ਨੇ 551 (91.8%) ਅੰਕਾਂ ਨਾਲ ਦੂਸਰਾ ਸਥਾਨ ਅਤੇ ਲਵਿਸ਼ ਪੁੱਤਰ ਸ਼੍ਰੀ ਸਤਪਾਲ ਨੇ 536 (89.3%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਤੋਂ ਇਲਾਵਾ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੀ ਕਾਫ਼ੀ ਰਹੀ। ਵਿਸ਼ਿਆਂ ਵਾਰ ਅੰਕਾਂ ਵਿੱਚ, ਪੰਜਾਬੀ ਵਿੱਚ 11 ਵਿਦਿਆਰਥੀਆਂ, ਹਿੰਦੀ ਵਿੱਚ 5, ਸਾਇੰਸ ਵਿੱਚ 10, ਅੰਗਰੇਜ਼ੀ ਵਿੱਚ 1 ਅਤੇ ਗਣਿਤ ਵਿੱਚ 1 ਵਿਦਿਆਰਥੀ ਨੇ ਉਤਕ੍ਰਿਸ਼ਟ ਨਤੀਜੇ ਦਿੱਤੇ। ਜ਼ਿਕਰਯੋਗ ਹੈ ਕਿ ਇੱਕ ਵਿਦਿਆਰਥਣ ਨੇ ਪੰਜਾਬੀ ਵਿਸ਼ੇ ਅਤੇ ਇੱਕ ਵਿਦਿਆਰਥੀ ਨੇ ਸਾਇੰਸ ਵਿਸ਼ੇ ਵਿੱਚ 100 ਅੰਕ ਪ੍ਰਾਪਤ ਕਰਕੇ ਆਪਣੀ ਖਾਸ ਕਾਬਲੀਅਤ ਦਰਸਾਈ।

ਮੁੱਖ ਅਧਿਆਪਕ ਨੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੋਂਗਾ ਦੀ ਅਗਵਾਈ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਸਦਕਾ ਸਕੂਲ ਵਿੱਚ ਗੁਣਾਤਮਕ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ।

ਇਹ ਸਫ਼ਲਤਾ ਪੂਰੇ ਸਕੂਲ ਲਈ ਗਰਵ ਦਾ ਵਿਸ਼ਾ ਹੈ ਅਤੇ ਇਹ ਸਿੱਖਿਆ ਪ੍ਰਚਾਰ-ਪ੍ਰਸਾਰ ਵਿੱਚ ਇੱਕ ਨਵਾਂ ਮਾਪਦੰਡ ਸਥਾਪਿਤ ਕਰਦੀ ਹੈ।

Author : Malout Live