ਸਰਕਾਰੀ ਹਾਈ ਸਕੂਲ ਤੱਪਾ ਖੇੜਾ ਨੂੰ ਹੈੱਡਮਾਸਟਰ ਹਰਬੰਸ ਸਿੰਘ ਦੇ ਯਤਨਾਂ ਸਦਕਾ 25 ਬੈਂਚ ਦਾਨ ਵਜੋਂ ਹੋਏ ਪ੍ਰਾਪਤ
ਲੰਬੀ ਦੇ ਪਿੰਡ ਤੱਪਾ-ਖੇੜਾ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਹੈੱਡਮਾਸਟਰ ਹਰਬੰਸ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ 25 ਬੈਂਚ ਦਾਨ ਵਜੋਂ ਪ੍ਰਾਪਤ ਹੋਏ ਹਨ। ਇਹ ਬੈਂਚ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਫਰਮ ਵੱਲੋਂ ਗੁਪਤ ਦਾਨ ਵਜੋਂ ਦਿੱਤੇ ਗਏ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਦੇ ਪਿੰਡ ਤੱਪਾ-ਖੇੜਾ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਹੈੱਡਮਾਸਟਰ ਹਰਬੰਸ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ 25 ਬੈਂਚ ਦਾਨ ਵਜੋਂ ਪ੍ਰਾਪਤ ਹੋਏ ਹਨ। ਇਹ ਬੈਂਚ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਫਰਮ ਵੱਲੋਂ ਗੁਪਤ ਦਾਨ ਵਜੋਂ ਦਿੱਤੇ ਗਏ ਹਨ। ਇਸ ਨੇਕ ਉਪਰਾਲੇ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਬੈਠਣ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਉਨ੍ਹਾਂ ਦੀ ਪੜ੍ਹਾਈ ਵਿੱਚ ਵੀ ਮੱਦਦ ਮਿਲੇਗੀ।
ਹੈੱਡਮਾਸਟਰ ਹਰਬੰਸ ਸਿੰਘ ਨੇ ਇਸ ਸਹਿਯੋਗ ਲਈ ਦਾਨੀ ਫਰਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਹੈੱਡਮਾਸਟਰ ਹਰਬੰਸ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਦਾਨੀ ਫਰਮ ਦਾ ਇਸ ਨੇਕ ਕਾਰਜ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ।
Author : Malout Live



