ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਧਰਨੇ ਦਾ ਐਲਾਨ, ਧਰਨਾ ਕੀਤਾ ਜਾ ਸਕਦਾ ਹੈ ਪੱਕੇ ਮੋਰਚੇ ਵਿੱਚ ਤਬਦੀਲ

ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਹੋਣ ਜਾ ਰਹੀਂ ਜਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਖਿਲਾਫ ਧਰਨਾ ਦਿੱਤਾ ਜਾਵੇਗਾ। ਜੱਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।

ਮਲੋਟ (ਪੰਜਾਬ) : ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਕਮੇਟੀ ਮੈਂਬਰ ਸਹਿਬਾਨਾਂ ਨੇ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਕਿ ਸਰਕਾਰੀ ਆਈ.ਟੀ.ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਹੋਣ ਜਾ ਰਹੀਂ ਜਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਖਿਲਾਫ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਰੋਸ ਮਾਰਚ ਕਰਕੇ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇਗਾ। ਜੱਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।

ਉਹਨਾਂ ਕਿਹਾ ਜੇਕਰ ਸਰਕਾਰ ਉਹਨਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਇੱਕ ਦਿਨ ਦਾ ਧਰਨਾ ਪੱਕੇ ਮੋਰਚੇ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਧਰਨੇ ਵਿੱਚ ਜੇਕਰ ਕੋਈ ਜਾਨੀ ਜਾ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸਦੀ ਸਿੱਧੀ ਜਿਮੇਂਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਜੇਕਰ ਜ਼ਰੂਰਤ ਪੈਂਦੀ ਹੈ ਤਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦਿੱਲ੍ਹੀ ਜਾਣਾ ਪਿਆ ਤਾਂ ਜਰੂਰ ਜਾਇਆ ਜਾਵੇਗਾ ਅਤੇ ਉੱਥੇ ਪੱਕਾ ਮੋਰਚਾ ਲਗਾਇਆ ਜਾਵੇਗਾ।

Author : Malout Live