ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਨੂੰ ਐਲਾਨਿਆ ‘ਗਰੀਨ ਸਕੂਲ’
ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੀਆਂ ਗਾਈਡਲਾਈਨਜ਼ ਅਨੁਸਾਰ 2025-26 ਦੌਰਾਨ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵੱਲੋਂ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਭਰਨ ਦੇ ਆਦੇਸ਼ ਦਿੱਤੇ ਗਏ ਸਨ। ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ ਇਸ ਆਡਿਟ ਦਾ ਰਿਜ਼ਲਟ ਕੱਢਿਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਨੂੰ ਗਰੀਨ ਸਕੂਲ ਘੋਸ਼ਿਤ ਕੀਤਾ ਗਿਆ। ਇਸ ਦਾ ਸਾਰਾ ਸਹਿਰਾ ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਾ ਦੇਵੀ ਤੇ ਉਨ੍ਹਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ।
ਮਲੋਟ : ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੀਆਂ ਗਾਈਡਲਾਈਨਜ਼ ਅਨੁਸਾਰ 2025-26 ਦੌਰਾਨ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵੱਲੋਂ ਗ੍ਰੀਨ ਸਕੂਲ ਪ੍ਰੋਗਰਾਮ ਆਡਿਟ ਭਰਨ ਦੇ ਆਦੇਸ਼ ਦਿੱਤੇ ਗਏ ਸਨ। ਇਸ ਸੰਬੰਧੀ ਵਾਤਾਵਰਨ ਸਿੱਖਿਆ ਕੋਆਰਡੀਨੇਟਰਸ ਵੱਲੋਂ ਵਰਕਸ਼ਾਪ ਵੀ ਲਗਾਈ ਗਈ ਸੀ। ਇਸ ਗਰੀਨ ਸਕੂਲ ਪ੍ਰੋਗਰਾਮ ਤਹਿਤ ਸਕੂਲ ਦੇ ਗਰੀਨ ਕੰਪੋਨੈਂਟ ਜਿਨਾਂ ’ਚ ਪਾਣੀ, ਊਰਜਾ, ਲੈਂਡ, ਵੇਸਟ, ਹਵਾ ਤੇ ਫੂਡ ਸ਼ਾਮਿਲ ਹਨ। ਇਸ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਦੇ ਪੋਰਟਲ ਤੇ ਇਨਾਂ ਵਿਸ਼ਿਆਂ ਬਾਰੇ ਸਕੂਲ ਦੇ ਵਾਤਾਵਰਨ ਨੂੰ ਦੇਖਦੇ ਹੋਏ ਪ੍ਰਸ਼ਨਾਂ ਦੇ ਉੱਤਰ ਦਿੱਤੇ ਜਾਂਦੇ ਹਨ। ਇਹ ਆਡਿਟ ਅਕਤੂਬਰ ਮਹੀਨੇ ’ਚ ਕੀਤਾ ਗਿਆ ਸੀ।
ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ ਇਸ ਆਡਿਟ ਦਾ ਰਿਜ਼ਲਟ ਕੱਢਿਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਨੂੰ ਗਰੀਨ ਸਕੂਲ ਘੋਸ਼ਿਤ ਕੀਤਾ ਗਿਆ। ਇਸ ਦਾ ਸਾਰਾ ਸਹਿਰਾ ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਾ ਦੇਵੀ ਤੇ ਉਨ੍ਹਾਂ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਾ ਦੇਵੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਉਨਾਂ ਦੇ ਸਕੂਲ ਨੂੰ ਗਰੀਨ ਸਕੂਲ ਬਣਾਉਣ ਵਿੱਚ ਸਕੂਲ ਦੇ ਸਾਰੇ ਹੀ ਅਧਿਆਪਕਾਂ ਦਾ ਬਹੁਤ ਯੋਗਦਾਨ ਰਿਹਾ ਹੈ ਤੇ ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀਆਂ ਗਾਈਡਲਾਈਨਜ਼ ਅਨੁਸਾਰ ਕੰਮ ਕਰਕੇ ਸਕੂਲ ਨੂੰ ਗਰੀਨ ਸਕੂਲ ਵਿੱਚ ਤਬਦੀਲ ਕੀਤਾ ਹੈ।
Author : Malout Live



