ਪੰਜਾਬ ਵਿਚ 9 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਤੇ ਸਰਕਾਰੀ ਛੁੱਟੀ ਦਾ ਐਲਾਨ

ਨਵੰਬਰ ਮਹੀਨੇ ਪੰਜਾਬ ਵਿਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। 9 ਨਵੰਬਰ ਯਾਨੀ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ, ਜਿਸ ਦੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਮਲੋਟ (ਪੰਜਾਬ) : ਨਵੰਬਰ ਮਹੀਨੇ ਪੰਜਾਬ ਵਿਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ. ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਆਉਣ ਵਾਲਾ ਹੈ। ਇਸ ਵਾਰ ਦਿਵਾਲੀ ਦਾ ਤਿਉਹਾਰ ਐਤਵਾਰ ਨੂੰ ਹੈ। ਇਸ ਤੋਂ ਅਗਲੇ ਦਿਨ 9 ਨਵੰਬਰ ਯਾਨੀ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ, ਜਿਸ ਦੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਵਿਸ਼ਵਕਰਮਾ ਪੂਜਾ ਕਾਰਨ ਬਹੁਤ ਸਾਰੇ ਨਿੱਜੀ ਅਦਾਰਿਆਂ ਵਿਚ ਵੀ ਛੁੱਟੀ ਰਹਿੰਦੀ ਹੈ। ਇਸ ਤੋਂ ਇਲਾਵਾ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 24 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Author : Malout Live