ਪੰਜਾਬ ਦੇ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਰਾਜਪਾਲ ਨੇ ਦਿੱਤੀ ਮਨਜ਼ੂਰੀ
ਪੰਜਾਬ ਦੇ 3 ਸ਼ਹਿਰਾਂ ਲਈ ਵੱਡਾ ਐਲਾਨ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਦੇ ਰਾਜਪਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ 'ਤੇ ਮੋਹਰ ਲਾਉਂਦਿਆਂ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸੰਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਮਲੋਟ (ਪੰਜਾਬ) : ਪੰਜਾਬ ਦੇ 3 ਸ਼ਹਿਰਾਂ ਲਈ ਵੱਡਾ ਐਲਾਨ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਪੰਜਾਬ ਦੇ ਰਾਜਪਾਲ ਵੱਲੋਂ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ 'ਤੇ ਮੋਹਰ ਲਾਉਂਦਿਆਂ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸੰਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਿਆ ਗਿਆ ਸੀ ਅਤੇ ਹੁਣ ਇਸ ਫ਼ੈਸਲੇ ਨੂੰ ਰਾਜਪਾਲ ਦੀ ਮਨਜ਼ੂਰੀ ਮਿਲ ਗਈ ਹੈ।
ਇਸ ਨੋਟੀਫਿਕੇਸ਼ਨ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਨੂੰ ਰਸਮੀਂ ਤੌਰ 'ਤੇ ਪਵਿੱਤਰ ਸ਼ਹਿਰ ਦਾ ਦਰਜਾ ਮਿਲਿਆ ਹੈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਰਸਮੀ ਤੌਰ 'ਤੇ ਲਾਗੂ ਹੋ ਗਏ ਹਨ। ਪਵਿੱਤਰ ਸ਼ਹਿਰਾਂ ਦੇ ਐਲਾਨ ਤੋਂ ਬਾਅਦ ਇੱਥੇ ਸਫ਼ਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਭੀੜ ਪ੍ਰਬੰਧਨ ਅਤੇ ਆਵਾਜਾਈ ਨਿਯੰਤਰਣ ਵਿੱਚ ਸੁਧਾਰ ਕੀਤਾ ਜਾਵੇਗਾ। ਇਤਿਹਾਸਿਕ ਗਲੀਆਂ ਅਤੇ ਧਾਰਮਿਕ ਮਾਰਗਾਂ ਨੂੰ ਸੁੰਦਰ ਬਣਾਇਆ ਜਾਵੇਗਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਸਖ਼ਤੀ ਨਾਲ ਨਿਗਰਾਨੀ ਰੱਖੀ ਜਾਵੇਗੀ।
Author : Malout Live



