ਲੰਬੀ ਦੇ ਪਿੰਡ ਮਿੱਠੜੀ ਬੁੱਧਗਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਆਰ.ਓ ਸਿਸਟਮ ਲਗਾਉਣ ਲਈ ਗਰਾਂਟ ਜਾਰੀ

ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜਿਲ੍ਹੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਦੇ ਲਈ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਆਰ.ਓ ਸਿਸਟਮ ਲਗਾਉਣ ਲਈ ਗਰਾਂਟ ਜਾਰੀ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਸਰਕਾਰੀ ਸਕੂਲਾਂ ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਹ ਪ੍ਰਗਟਾਵਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜਿਲ੍ਹੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਦੇ ਲਈ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਆਰ.ਓ ਸਿਸਟਮ ਲਗਾਉਣ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ।

ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁੱਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਮੈਂਬਰ, ਗੁਰਬਚਨ ਸਿੰਘ ਮੈਂਬਰ, ਅਮਨਦੀਪ ਸਿੰਘ ਮੈਂਬਰ, ਗੁਰਮੀਤ ਸਿੰਘ, ਖੁਸ਼ਵੀਰ ਸਿੰਘ ਮਾਨ ਜਿਲ੍ਹਾ ਪ੍ਰਧਾਨ ਯੂਥ ਵਿੰਗ ਸ਼੍ਰੀ ਮੁਕਤਸਰ ਸਾਹਿਬ ਹਾਜ਼ਿਰ ਸਨ।

Author : Malout Live