ਸ਼੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਪਾਰਕ ਲਈ 50 ਲੱਖ ਦੀ ਗਰਾਂਟ ਜਾਰੀ- ਕਾਕਾ ਬਰਾੜ
ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਦੇ ਨਜਦੀਕ ਗੁਰੂ ਗੋਬਿੰਦ ਸਿੰਘ ਪਾਰਕ ਨੂੰ ਹੋਰ ਖੁਬਸੂਰਤ ਬਣਾਉਣ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਕ ਲਈ 50 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ’ਚ ਲੋਕ ਭਲਾਈ ਦੇ ਕੰਮਾਂ ਤਹਿਤ ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਦੇ ਨਜਦੀਕ ਗੁਰੂ ਗੋਬਿੰਦ ਸਿੰਘ ਪਾਰਕ ਨੂੰ ਹੋਰ ਖੁਬਸੂਰਤ ਬਣਾਉਣ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਕ ਲਈ 50 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪਣ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਜਿੱਥੇ ਸ਼ਹਿਰ ਦੀ ਦਿੱਖ ’ਚ ਸੁਧਾਰ ਹੋਵੇਗਾ, ਉਥੇ ਨਾਲ ਹੀ ਸ਼ਹਿਰ ਦੇ ਲੋਕਾਂ ਨੂੰ ਸੈਰ ਕਰਨ ਲਈ ਵਧੀਆ ਥਾਂ ਮਿਲੇਗੀ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਇਸ ਪਾਰਕ ਦੀ ਖੁਬਸੂਰਤੀ ਵਿੱਚ ਚਾਰ ਚੰਨ ਲਾਉਣ ਲਈ ਜੋ ਪੈਸੇ ਦੀ ਮੰਗ ਕੀਤੀ ਗਈ ਸੀ, ਉਸ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਖਾਸ ਕਰਕੇ ਬਜੁਰਗਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਪੈਸੇ ਨਾਲ ਬਣਾਈ ਜਾਣ ਵਾਲੀ ਇਸ ਸੈਰਗਾਹ ਦਾ ਆਪਣੀ ਸਿਹਤ ਅਤੇ ਬੱਚਿਆਂ ਦੇ ਖੇਡਣ ਲਈ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਇਸ ਦੇ ਨਾਲ ਉਨ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਵੀ ਬੇਨਤੀ ਕੀਤੀ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਭਲਾਈ ਅਫਸਰ ਜਗਮੋਹਨ ਸਿੰਘ ਮਾਨ ਵੀ ਹਾਜ਼ਿਰ ਸਨ।
Author : Malout Live



