ਸਰਾਭਾ ਨਗਰ ਮਲੋਟ ਵਿੱਚ ਧਾਰਮਿਕ ਪ੍ਰੋਗਰਾਮ ਦੀ ਸ਼ਾਨਦਾਰ ਗੂੰਜ

ਸਰਾਭਾ ਨਗਰ, ਗਲੀ ਨੰਬਰ 14, ਮਲੋਟ ਵਿੱਚ ਸਥਿਤ ਸੰਗਤਾਂ ਵੱਲੋਂ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਾਭਾ ਨਗਰ, ਗਲੀ ਨੰਬਰ 14, ਮਲੋਟ ਵਿੱਚ ਸਥਿਤ ਸੰਗਤਾਂ ਵੱਲੋਂ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਇਹ ਪ੍ਰੋਗਰਾਮ ਇਲਾਕੇ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸਮਰਪਿਤ ਸੀ।

ਗੁਰਦੁਆਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਹੈੱਡ ਗ੍ਰੰਥੀ ਮਲਕੀਤ ਸਿੰਘ ਦੀ ਅਗਵਾਈ ਵਿੱਚ ਕੀਰਤਨ ਕੀਤਾ ਗਿਆ। ਜਿਸ ਦੌਰਾਨ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਗੋਰਾ ਨੇ ਦੱਸਿਆ ਕਿ ਇਹ ਪੰਜਵਾਂ ਧਾਰਮਿਕ ਪ੍ਰੋਗਰਾਮ ਸੀ, ਜਿਸ ਦੌਰਾਨ ਆਈਆਂ ਸੰਗਤਾਂ ਦਾ ਧੰਨਵਾਦ ਸੇਵਾ-ਮੁਕਤ ਪ੍ਰੋਫੈਸਰ ਬਲਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਮੁਹੱਲੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਸਾਰੇ ਸ਼ਰਧਾਲੂਆਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Author : Malout Live