ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਮਲੋਟ ਵੱਲੋਂ 19 ਅਕਤੂਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ
ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਮਲੋਟ ਸ਼ਹਿਰ ਦੀਆਂ ਸੰਗਤਾਂ ਵੱਲੋਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਮਲੋਟ ਸ਼ਹਿਰ ਦੀਆਂ ਸੰਗਤਾਂ ਵੱਲੋਂ 19 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੁੱਲ ਰਾਹੀਂ ਕੈਰੋਂ ਰੋਡ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਤੋਂ ਸਰਕਾਰੀ ਹਸਪਤਾਲ ਰੋਡ ਉਪਰੰਤ ਇੰਦਰਾ ਰੋਡ ਤੋਂ ਮੇਨ ਬਾਜ਼ਾਰ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਉਪਰੰਤ ਸੁਪਰ ਬਾਜ਼ਾਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹੱਲਾ ਕਰਨੈਲ ਸਿੰਘ ਤੋਂ ਬੱਤੀਆਂ ਵਾਲੇ ਚੌਂਕ ਤੋਂ ਦਵਿੰਦਰਾ ਵਾਲੇ ਕੱਟ ਤੋਂ ਵਾਪਿਸ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਪਹੁੰਚਣ ਉਪਰੰਤ ਸਮਾਪਤੀ ਹੋਵੇਗੀ। ਇਸ ਨਗਰ ਕੀਰਤਨ ਵਿੱਚ ਸੰਗਤਾਂ ਭਾਰੀ ਉਤਸ਼ਾਹ ਨਾਲ ਆਪਣੇ ਵਹੀਕਲ ਕਾਰਾਂ, ਮੋਟਰਸਾਈਕਲ, ਸਕੂਟਰ, ਗੱਡੀਆਂ, ਟਰੈਕਟਰ, ਟਰਾਲੀਆਂ ਲੈ ਕੇ ਸ਼ਾਮਿਲ ਹੋ ਰਹੀਆਂ ਹਨ। ਇਸ ਮਹਾਨ ਨਗਰ ਕੀਰਤਨ ਵਿੱਚ ਬਹੁਤ ਸਾਰੇ ਰਾਗੀ, ਢਾਡੀ, ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਰਹੇ ਹਨ।
Author : Malout Live