ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਪੂਰਨਮਾਸ਼ੀ ਤੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਹਰਿਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਜੇਠ ਮਹੀਨੇ ਪੂਰਨਮਾਸ਼ੀ ਤੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਸੰਤ ਬਾਬਾ ਰਵਿੰਦਰ ਸਿੰਘ ਜੀ ਜੋਨੀ ਤਖਾਣਵੱਧ ਨਾਨਕਸਰ ਵਾਲਿਆਂ ਵੱਲੋਂ ਦੀਵਾਨ ਸਜਾਏ ਗਏ।
ਮਲੋਟ : ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਹਰਿਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਜੇਠ ਮਹੀਨੇ ਪੂਰਨਮਾਸ਼ੀ ਤੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਸੰਤ ਬਾਬਾ ਰਵਿੰਦਰ ਸਿੰਘ ਜੀ ਜੋਨੀ ਤਖਾਣਵੱਧ ਨਾਨਕਸਰ ਵਾਲਿਆਂ ਵੱਲੋਂ ਦੀਵਾਨ ਸਜਾਏ ਗਏ। ਬਾਬਾ ਜੋਨੀ ਨੇ ਅੱਜ ਹੀ ਦੇ ਦਿਨ ਭਗਤ ਕਬੀਰ ਸਾਹਿਬ ਜੀ ਦੇ ਜਨਮ ਦਿਨ ਦੀ ਵੀ ਵਧਾਈ ਦਿੰਦਿਆਂ ਸੰਗਤ ਨੂੰ ਦੱਸਿਆ ਕਿ ਭਗਤ ਕਬੀਰ ਸਾਹਿਬ ਦੀ ਬਾਣੀ ਵੀ ਸ਼ਬਦ ਗੁਰੂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਵਿੱਚ ਦਰਜ਼ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿੱਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰ ਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ।
ਪਹਿਲੇ ਪੰਜ ਗੁਰੂ ਸਾਹਿਬਾਨਾਂ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਹਿਲੇ ਗੁਰੂ ਸਨ, ਜਿਨ੍ਹਾਂ ਨੇ ਸ਼ਸਤਰ ਧਾਰਨ ਕੀਤੇ। ਸਮਾਗਮ ਮੌਕੇ ਗੁਰੂ ਘਰ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਹੈਪੀ, ਸਕੱਤਰ ਭਾਈ ਜਗਮੀਤ ਸਿੰਘ ਖਾਲਸਾ, ਖਜਾਨਚੀ ਜੱਜਪਾਲ ਸ਼ਰਮਾ, ਮੀਤ ਪ੍ਰਧਾਨ ਸੁਰਿੰਦਰ ਸਿੰਘ ਬੱਗਾ, ਗੁਰਦੀਪ ਸਿੰਘ ਪੱਪੂ ਭੀਟੀਵਾਲਾ, ਜਸਪ੍ਰੀਤ ਸਿੰਘ ਮਾਣੂ, ਪਰਿੰਸਦੀਪ ਸਿੰਘ, ਗੁਰਮਨਪ੍ਰੀਤ ਸਿੰਘ, ਅਮਨਦੀਪ ਸਿੰਘ ਖਾਲਸਾ, ਹਰਭੇਜ ਸਿੰਘ ਘੱਟ ਅਤੇ ਜਗਜੀਤ ਸਿੰਘ ਅਬੁੱਲਖੁਰਾਣਾ ਆਦਿ ਸੇਵਾਦਾਰਾਂ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਿਰ ਸੀ।
Author : Malout Live