ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰੁਖਾਲਾ ਵਿਖੇ ਗੁਰਮਤਿ ਸਮਾਗਮ ਸਫਲਤਾਪੂਰਵਕ ਆਯੋਜਿਤ

ਗੁਰਦੁਆਰਾ ਸਿੰਘ ਸਭਾ ਪਿੰਡ ਰੁਖਾਲਾ (ਤਹਿਸੀਲ ਗਿੱਦੜਬਾਹਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿੱਚ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦਿਆਂ ਸਾਰੇ ਨਗਰ ਅਤੇ ਸਮੂਹ ਮਹਿਰਾ ਸਿੱਖ ਪਰਿਵਾਰਾਂ ਦੇ ਸਹਿਯੋਗ ਨਾਲ ਸਾਲਾਨਾ ਪੰਜਵਾਂ ਗੁਰਮਤਿ ਸਮਾਗਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰਦੁਆਰਾ ਸਿੰਘ ਸਭਾ ਪਿੰਡ ਰੁਖਾਲਾ (ਤਹਿਸੀਲ ਗਿੱਦੜਬਾਹਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿੱਚ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦਿਆਂ ਸਾਰੇ ਨਗਰ ਅਤੇ ਸਮੂਹ ਮਹਿਰਾ ਸਿੱਖ ਪਰਿਵਾਰਾਂ ਦੇ ਸਹਿਯੋਗ ਨਾਲ ਸਾਲਾਨਾ ਪੰਜਵਾਂ ਗੁਰਮਤਿ ਸਮਾਗਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਇਹ ਸਮਾਗਮ ਗੁਰਦੁਆਰਾ ਸਾਹਿਬ ਵਿੱਚ ਹੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਕਥਾਵਾਚਕ ਭਾਈ ਪਰਵਿੰਦਰ ਸਿੰਘ ਤੱਪਾ ਖੇੜਾ ਵੱਲੋਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸੰਗਤ ਨੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ 'ਗੁਰੂ ਕਾ ਲੰਗਰ' ਅਤੇ ਦੁੱਧ ਦੀ ਸੇਵਾ ਅਤੁੱਟ ਚਲਾਈ ਗਈ। ਇਹ ਸਮਾਗਮ ਗੁਰੂ ਦੇ ਸਿਧਾਂਤਾਂ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਦੀ ਇੱਕ ਪ੍ਰੇਰਣਾ ਦਿੰਦਾ ਹੈ।

Author : Malout Live