ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਦਾ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸੀ.ਬੀ.ਐੱਸ.ਈ ਦੁਆਰਾ ਬੀਤੇ ਦਿਨ ਦੱਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਬਾਰ੍ਹਵੀਂ ਜਮਾਤ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਪਰਨੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 95.2% ਅੰਕ ਹਾਸਿਲ ਕਰਕੇ ਪਹਿਲਾ, ਇਸ਼ਮਨਜੋਤ ਕੌਰ ਪੁੱਤਰੀ ਪਰਮਪਾਲ ਸਿੰਘ ਨੇ 93.6% ਅਤੇ ਆਇਰਾ ਪੁੱਤਰੀ ਦੀਪਕ ਕੁਮਾਰ ਨੇ 92.2% ਅੰਕ ਹਾਸਿਲ ਕਰ ਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਮਲੋਟ : ਸੀ.ਬੀ.ਐੱਸ.ਈ ਦੁਆਰਾ ਬੀਤੇ ਦਿਨ ਦੱਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਬਾਰ੍ਹਵੀਂ ਜਮਾਤ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਪਰਨੀਤ ਕੌਰ ਪੁੱਤਰੀ ਇਕਬਾਲ ਸਿੰਘ ਨੇ 95.2% ਅੰਕ ਹਾਸਿਲ ਕਰਕੇ ਪਹਿਲਾ, ਇਸ਼ਮਨਜੋਤ ਕੌਰ ਪੁੱਤਰੀ ਪਰਮਪਾਲ ਸਿੰਘ ਨੇ 93.6% ਅਤੇ ਆਇਰਾ ਪੁੱਤਰੀ ਦੀਪਕ ਕੁਮਾਰ ਨੇ 92.2% ਅੰਕ ਹਾਸਿਲ ਕਰ ਕੇ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਗਰੁੱਪ ਦੇ ਵਿਦਿਆਰਥੀ ਮੋਹਿਤ ਸ਼ਰਮਾ ਪੁੱਤਰ ਸੰਜੀਵ ਕੁਮਾਰ ਨੇ 92.2%, ਪ੍ਰਭਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ 90.4% ਅਤੇ ਨਿਆਮਤ ਕੌਰ ਪੁੱਤਰੀ ਹਰਦੀਪ ਸਿੰਘ ਨੇ 88.6% ਅੰਕ ਹਾਸਿਲ ਕਰ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਸਾਇੰਸ ਗਰੁੱਪ ਵਿੱਚੋਂ ਅਨਿਰੁਧ ਸੱਚਦੇਵਾ ਪੁੱਤਰ ਕੇਵਲ ਕ੍ਰਿਸ਼ਨ ਨੇ 93.8%, ਮਨਕੋਮਲ ਪੁੱਤਰੀ ਹਰਗੋਬਿੰਦ ਸਿੰਘ ਨੇ 93.4% ਅਤੇ ਐਸ਼ਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 91.2% ਅੰਕ ਹਾਸਿਲ ਕਰ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਦੱਸਵੀਂ ਜਮਾਤ ਵਿੱਚੋਂ ਹਰਨੂਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 94.8%, ਦੀਕਸ਼ਾ ਪੁੱਤਰੀ ਸੂਰਜ ਛਾਬੜਾ ਨੇ 94.6% ਅਤੇ ਪ੍ਰਬਲਦੀਪ ਕੌਰ ਪੁੱਤਰੀ ਮਨਦੀਪ ਸਿੰਘ ਨੇ 92.8% ਅੰਕ ਹਾਸਿਲ ਕਰ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। 96 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਵਿੱਚੋਂ 80% ਤੋਂ ਵੱਧ ਅੰਕ ਹਾਸਿਲ ਕੀਤੇ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ. ਗੁਰਦੀਪ ਸਿੰਘ ਸੰਧੂ, ਪ੍ਰਿੰਸੀਪਲ ਹੇਮਲਤਾ ਕਪੂਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ।
Author : Malout Live