ਲੰਬੀ ਦੇ ਪਿੰਡ ਸ਼ੇਰਾਂਵਾਲੀ ‘ਚ ਅੱਧਾ ਦਰਜਨ ਟਕਸਾਲੀ ਅਕਾਲੀ ਆਗੂ ਧੀਰਾ ਖੁੱਡੀਆਂ ਦੀ ਅਗਵਾਈ ਹੇਠ 'ਆਪ' 'ਚ ਸ਼ਾਮਿਲ
ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਅਗਵਾਈ ਹੇਠ ਪਿੰਡ ਸ਼ੇਰਾਂਵਾਲੀ ਵਿਖੇ ਅੱਧਾ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਧੀਰਾ ਖੁੱਡੀਆਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਦੀ ਅਗਵਾਈ ਹੇਠ ਪਿੰਡ ਸ਼ੇਰਾਂਵਾਲੀ ਵਿਖੇ ਅੱਧਾ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਧੀਰਾ ਖੁੱਡੀਆਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਪਿਛਲੇ ਦਿਨੀਂ ਧੀਰਾ ਖੁੱਡੀਆਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਤੋਂ ਬਾਅਦ ਉਹ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਸਰਗਰਮ ਨਜ਼ਰ ਆ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਬਾਰੇ ਜਾਣੂੰ ਕਰਵਾ ਰਹੇ ਹਨ।
ਉਨ੍ਹਾਂ ਦੀਆਂ ਲਗਾਤਾਰ ਚੋਣ ਸਰਗਰਮੀਆਂ ਨਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਹੋਰ ਗਤੀ ਮਿਲ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਰਮੇਸ਼ ਕੁਮਾਰ, ਸੁਖਦੇਵ ਰਾਮ, ਪਿੱਪਲ ਸਿੰਘ, ਜਗਜੀਤ ਸਿੰਘ, ਹਰਭਜਨ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਮੌਜੂਦ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਥੇਦਾਰ ਲਖਵਿੰਦਰ ਸਿੰਘ ਸ਼ੇਰਾਂਵਾਲੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਚੰਨਾ, ਜਸ਼ਨਦੀਪ ਸਿੰਘ, ਭਜਨ ਲਾਲ, ਪ੍ਰਧਾਨ ਰਘਬੀਰ ਸਿੰਘ ਫਤੂਹੀ ਖੇੜਾ, ਚਾਨਣ ਸਿੰਘ, ਬਲੋਰ ਸਿੰਘ, ਨੰਬਰਦਾਰ ਮਨਦੀਪ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਗੁਰਦੀਪ ਸਿੰਘ ਫਤੂਹੀ ਖੇੜਾ ਅਤੇ ਪੀ.ਏ ਦਰੋਗਾ ਸਮੇਤ ਪਾਰਟੀ ਆਗੂ ਤੇ ਵਰਕਰ ਹਾਜ਼ਿਰ ਸਨ।
Author : Malout Live



