ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਹਰਪ੍ਰੀਤ ਸਿੰਘ ਕੋਟਭਾਈ ਤੇ ਸਮੂਹ ਸੰਗਤਾਂ ਨੇ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕੀਤੀ ਅਰਦਾਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਹਰਪ੍ਰੀਤ ਸਿੰਘ ਕੋਟਭਾਈ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਭਾਈ ਜਗਤਾ ਜੀ, ਮਲੋਟ ਵਿਖੇ ਅਰਦਾਸ ਕੀਤੀ ਗਈ।
ਮਲੋਟ (ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਹਰਪ੍ਰੀਤ ਸਿੰਘ ਕੋਟਭਾਈ, ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਭਾਈ ਜਗਤਾ ਜੀ, ਮਲੋਟ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਨਾਂਦੇੜ ਸਾਹਿਬ ਵਿਖੇ ਵਾਪਰੀ ਹਮਲੇ ਦੀ ਘਟਨਾ ਦੌਰਾਨ ਪਰਮਾਤਮਾ ਵੱਲੋਂ ਸ. ਸੁਖਬੀਰ ਸਿੰਘ ਬਾਦਲ ਦੀ ਰੱਖਿਆ ਕਰਨ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ। ਸਮੂਹ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਪੂਰਨ ਤੰਦਰੁਸਤੀ, ਲੰਮੀ ਉਮਰ ਅਤੇ ਹਮੇਸ਼ਾ ਚੜ੍ਹਦੀਕਲਾ ਬਖ਼ਸ਼ਣ ਦੀ ਕਾਮਨਾ ਕੀਤੀ।
ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੀਆਂ ਹਨ ਕਿ ਉਨ੍ਹਾਂ ਨੂੰ ਪੂਰਨ ਸਿਹਤਯਾਬੀ ਬਖ਼ਸ਼ੀ ਜਾਵੇ ਅਤੇ ਉਹ ਇਸੇ ਤਰ੍ਹਾਂ ਪੰਜਾਬ, ਪੰਜਾਬੀ ਅਤੇ ਪੰਥ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ. ਸੁਖਬੀਰ ਸਿੰਘ ਬਾਦਲ ਦੀ ਤੰਦਰੁਸਤੀ, ਸਿਹਤਯਾਬੀ ਅਤੇ ਚੜ੍ਹਦੀਕਲਾ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ।
Author : Malout Live



