ਮਲੋਟ ਦੇ ਪਿੰਡ ਝੋਰੜ ਦੇ ਹਰਸ਼ਪ੍ਰੀਤ ਸਿੰਘ ਨੂੰ ਕਾਂਗਰਸ ਪਾਰਟੀ ਵਿੱਚ ਮਿਲੀ ਅਹਿਮ ਜਿੰਮੇਵਾਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨ ਦਾ ਵਿਸਥਾਰ ਕਰਦੇ ਹੋਏ ਹਲਕਾ ਇੰਚਾਰਜ ਮਲੋਟ ਅਤੇ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ (ਵਾਇਸ ਪ੍ਰੈਜ਼ੀਡੈਂਟ ਐਸ.ਸੀ ਵਿੰਗ, ਪੰਜਾਬ) ਵੱਲੋਂ ਪਿੰਡ ਝੋਰੜ ਤੋਂ ਪੜ੍ਹੇ ਲਿਖੇ ਨੌਜਵਾਨ ਕਾਂਗਰਸੀ ਵਰਕਰ ਹਰਸ਼ਪ੍ਰੀਤ ਸਿੰਘ ਨੂੰ ਐਸ.ਸੀ ਡਿਪਾਰਟਮੈਂਟ ਸ਼੍ਰੀ ਮੁਕਤਸਰ ਸਾਹਿਬ ਵਿੱਚ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨ ਦਾ ਵਿਸਥਾਰ ਕਰਦੇ ਹੋਏ ਹਲਕਾ ਇੰਚਾਰਜ ਮਲੋਟ ਅਤੇ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ (ਵਾਇਸ ਪ੍ਰੈਜ਼ੀਡੈਂਟ ਐਸ.ਸੀ ਵਿੰਗ, ਪੰਜਾਬ) ਵੱਲੋਂ ਪਿੰਡ ਝੋਰੜ ਤੋਂ ਪੜ੍ਹੇ ਲਿਖੇ ਨੌਜਵਾਨ ਕਾਂਗਰਸੀ ਵਰਕਰ ਹਰਸ਼ਪ੍ਰੀਤ ਸਿੰਘ ਨੂੰ ਐਸ.ਸੀ ਡਿਪਾਰਟਮੈਂਟ ਸ਼੍ਰੀ ਮੁਕਤਸਰ ਸਾਹਿਬ ਵਿੱਚ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਸ਼ਪ੍ਰੀਤ ਸਿੰਘ ਨੇ ਪ੍ਰੋ. ਰੁਪਿੰਦਰ ਕੌਰ ਰੂਬੀ, ਜਗਤਪਾਲ ਸਿੰਘ ਚੱਕ ਸ਼ੇਰੇਵਾਲਾ ਪ੍ਰਧਾਨ ਮਲੋਟ ਦਿਹਾਤੀ, ਪੀ.ਪੀ.ਸੀ.ਸੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਔਲਖ ਦੇ ਨਾਲ-ਨਾਲ ਸਮੁੱਚੀ ਜਿਲ੍ਹਾ ਕਾਂਗਰਸ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਦੌਰਾਨ ਹਰਸ਼ਪ੍ਰੀਤ ਸਿੰਘ ਨੇ ਇਹ ਵਿਸ਼ਵਾਸ ਦਵਾਇਆ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੌਰਾਨ ਨਵ-ਨਿਯੁਕਤ ਜਨਰਲ ਸੈਕਟਰੀ ਹਰਸ਼ਪ੍ਰੀਤ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹਨ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੀ ਧਰਮਪਤਨੀ ਪ੍ਰਵੀਨ ਰਵਿਦਾਸੀਆ ਨੇ ਵੀ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।

Author : Malout Live