ਲੰਬੀ ਦੇ ਪਿੰਡ ਕੰਦੂਖੇੜਾ ਵਿਖੇ ਹਰਸਿਮਰਤ ਕੌਰ ਬਾਦਲ ਨੇ ਡੋਰ-ਟੂ-ਡੋਰ ਮੁਹਿੰਮ ਦੀ ਕੀਤੀ ਸ਼ੁਰੂਆਤ
ਲੰਬੀ ਦੇ ਪਿੰਡ ਕੰਦੂਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਨੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਹ ਪਿੰਡ ਵਿੱਚ ਘਰ-ਘਰ ਗਏ ਅਤੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਦੇ ਪਿੰਡ ਕੰਦੂਖੇੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੋਂ ਹਰਸਿਮਰਤ ਕੌਰ ਬਾਦਲ ਨੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਹ ਪਿੰਡ ਵਿੱਚ ਘਰ-ਘਰ ਗਏ ਅਤੇ ਉਨ੍ਹਾਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਮਿਲਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਪੰਜਾਬ ਲਈ ਉਨ੍ਹਾਂ ਦੀਆਂ ਉਮੀਦਾਂ ਨੂੰ ਜਾਨਣਾ ਬਹੁਤ ਹੀ ਨਿਮਰਤਾ ਭਰਿਆ ਅਤੇ ਮਨ ਨੂੰ ਛੂਹ ਲੈਣ ਵਾਲਾ ਅਨੁਭਵ ਸੀ।
ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀਆਂ ਆਸਾਂ ਅਤੇ ਸੁਝਾਅ ਇਕੱਠੇ ਕਰਾਂਗੇ ਅਤੇ ਇੱਕ 'ਜਨਤਾ ਦਾ ਮਨੋਰਥ ਪੱਤਰ' (ਮੈਨੀਫੈਸਟੋ) ਤਿਆਰ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਸਾਡੇ ਤੇ ਬਾਹਰੀ ਲੋਕਾਂ ਦਾ ਰਾਜ ਨਹੀਂ ਚੱਲੇਗਾ।
Author : Malout Live



