ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਨਵੇਂ ਸੈਸ਼ਨ ਮੌਕੇ ਕਰਵਾਇਆ ਗਿਆ ਹਵਨ

ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬੜੇ ਧਾਰਮਿਕ ਤੇ ਉਤਸ਼ਾਹਪੂਰਣ ਮਾਹੌਲ ਵਿੱਚ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਕੂਲ ਵਿੱਚ ਹਵਨ ਕਰਵਾਇਆ ਗਿਆ।

ਮਲੋਟ : ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬੜੇ ਧਾਰਮਿਕ ਤੇ ਉਤਸ਼ਾਹਪੂਰਣ ਮਾਹੌਲ ਵਿੱਚ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਕੂਲ ਵਿੱਚ ਹਵਨ ਕਰਵਾਇਆ ਗਿਆ। ਇਸ ਪਵਿੱਤਰ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਹਵਨ ਦੇ ਮਾਧਿਅਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਦੇ ਹੋਏ ਸਾਰੇ ਵਿਦਿਆਰਥੀਆਂ ਦੀ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ।

ਇਸ ਦੇ ਨਾਲ ਹੀ ਸਕੂਲ ਵਿੱਚ ਨਰਸਰੀ ਕਲਾਸ ਦੇ ਨਵੇਂ ਵਿਦਿਆਰਥੀਆਂ ਲਈ ਵੈਲਕਮ ਸੈਰੇਮਨੀ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਨੰਨੇ-ਮੁੰਨੇ ਬੱਚਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ "ਜੀ ਆਇਆ ਨੂੰ" ਕਿਹਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ, ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੀਆਂ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

Author : Malout Live