ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਅਪੀਲ

ਆਦੇਸ਼ ਨਰਸਿੰਗ ਇੰਸਟੀਟਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ਹਰ ਸ਼ੁੱਕਰਵਾਰ ਡੇਂਗੂ ਤੇ ਵਾਰਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਆਦੇਸ਼ ਨਰਸਿੰਗ ਇੰਸਟੀਟਿਊਟ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੂੰ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡੇਂਗੂ ਪ੍ਰਤੀ ਜਾਗਰੂਕ ਕਰਕੇ ਮੱਛਰਾਂ ਦੇ ਲਾਰਵੇ ਦੀ ਪਹਿਚਾਣ ਕਰਨ ਅਤੇ ਨਸ਼ਟ ਕਰਨ ਸੰਬੰਧੀ ਦੱਸਿਆ ਗਿਆ ਅਤੇ ਇਹ ਸੁਨੇਹਾ ਸਮਾਜ ਵਿੱਚ ਵੱਧ ਤੋਂ ਵੱਧ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਸੰਬੰਧ ਵਿੱਚ ਮਲੋਟ ਰੋਡ, ਕੋਟਕਪੂਰਾ ਰੋਡ, ਜਲਾਲਾਬਾਦ ਰੋਡ, ਮੌੜ ਰੋਡ, ਟਿੱਬੀ ਸਾਹਿਬ ਰੋਡ ਦੇ ਸਾਰੇ ਮੈਰਿਜ਼ ਪੈਲੇਸਾਂ, ਢਾਬਿਆਂ, ਹਲਵਾਈ ਦੀਆਂ ਦੁਕਾਨਾਂ ਅਤੇ ਜਨਤਕ ਥਾਵਾਂ ਵਿੱਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇੱਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਕਬਾੜ ਵਿੱਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ।

Author : Malout Live