ਬਰਸਾਤੀ ਮੌਸਮ ਸੰਬੰਧੀ ਸਿਹਤ ਵਿਭਾਗ ਵੱਲੋਂ ਸਬਜੀ ਮੰਡੀ ਵਿਖੇ ਸਬਜੀ ਅਤੇ ਫਲ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ
ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਸਬਜੀ ਮੰਡੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਬਜੀ ਅਤੇ ਫਲ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤੀ ਮੌਸਮ ਦੌਰਾਨ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਸਾਫ ਅਤੇ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਸਬਜੀ ਮੰਡੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਬਜੀ ਅਤੇ ਫਲ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤੀ ਮੌਸਮ ਦੌਰਾਨ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ। ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਖਾਣ-ਪੀਣ ਵਾਲੀਆਂ ਵਸਤਾਂ ਹਮੇਸ਼ਾ ਢੱਕ ਕੇ ਰੱਖੋ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਰੱਖਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡਾ. ਦੁਪਿੰਦਰ ਕੁਮਾਰ ਜਿਲ਼੍ਹਾ ਸਿਹਤ ਅਫਸਰ, ਸ਼੍ਰੀਮਤੀ ਸਰਬਜੀਤ ਕੌਰ ਫੂਡ ਸੇਫਟੀ ਅਫਸਰ ਅਤੇ ਦਫਤਰ ਫੂਡ ਸੈਂਪਲਿੰਗ ਟੀਮ ਹਾਜ਼ਿਰ ਸੀ।
Author : Malout Live