ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਰੈਬਿਜ਼ ਅਤੇ ਗੈਰ-ਸੰਚਾਰੀ ਰੋਗਾਂ ਸੰਬੰਧੀ ਦਿੱਤੀ ਸਿਖਲਾਈ

ਸਿਹਤ ਵਿਭਾਗ ਵੱਲੋਂ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੂੰ ਐਂਟੀ ਰੈਬਿਜ਼ ਸੇਵਾਵਾਂ ਅਤੇ ਗੈਰ-ਸੰਚਾਰੀ ਰੋਗਾਂ ਸੰਬੰਧੀ ਹੋਟਲ ਸਿਟੀ ਪੈਲਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਟ੍ਰੇਨਿੰਗ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਇਹ ਸੇਵਾਵਾਂ ਉਪਲੱਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਅਤੇ ਕਲੀਨੀਕਲ ਅਸਿਸਟੈਂਟਾਂ ਨੂੰ ਐਂਟੀ ਰੈਬਿਜ਼ ਸੇਵਾਵਾਂ ਅਤੇ ਗੈਰ-ਸੰਚਾਰੀ ਰੋਗਾਂ ਸੰਬੰਧੀ ਹੋਟਲ ਸਿਟੀ ਪੈਲਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ। ਸੇਵਾਵਾਂ ਵਿੱਚ ਹੋਰ ਵਾਧਾ ਕਰਦੇ ਹੋਏ ਹੁਣ ਇੱਕ ਜੁਲਾਈ 2025 ਤੋਂ ਐਂਟੀ ਰੈਬਿਜ਼ ਸੇਵਾਵਾਂ ਅਤੇ ਗੈਰ-ਸੰਚਾਰੀ ਰੋਗਾਂ ਸੰਬੰਧੀ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਦਿਨੋ-ਦਿਨ ਅਵਾਰਾ ਕੁੱਤਿਆਂ ਅਤੇ ਪਾਲਤੂ ਕੁੱਤਿਆਂ ਦੀ ਗਿਣਤੀ ਵਧ ਰਹੀ ਹੈ, ਜਿਸ ਕਾਰਨ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕੁੱਤਿਆਂ ਦੇ ਕੱਟਣ ਉਪਰੰਤ ਰੈਬਿਜ਼ ਤੋਂ ਬਚਾਅ ਲਈ ਜੋ ਟੀਕਾਕਰਨ ਕੀਤਾ ਜਾਂਦਾ ਹੈ, ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ ਪੱਧਰ ਤੇ ਦਿੱਤੀਆਂ ਜਾਂਦੀਆਂ ਸਨ। ਪਰ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਇਹ ਸੇਵਾਵਾਂ ਉਪਲੱਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।

Author : Malout Live