ਮਲੋਟ ਵਿੱਚ ਸਿਹਤ ਵਿਭਾਗ ਵੱਲੋਂ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਦੀ ਕੀਤੀ ਗਈ ਜਾਂਚ

ਮਲੋਟ ਦੀਆਂ ਵੱਖ-ਵੱਖ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਰੱਖਣ ਵਾਲੀਆਂ ਦੁਕਾਨਾ ਦੀ ਜਾਂਚ ਕੀਤੀ ਗਈ ਅਤੇ ਪ੍ਰੋਟੀਨ ਪਾਊਡਰ ਅਤੇ ਫੂਡ ਸਪਲੀਮੈਂਟਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਡਾ. ਦੁਪਿੰਦਰ ਕੁਮਾਰ ਨੇ ਦੱਸਿਆ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਮਲੋਟ : ਸਿਹਤ ਵਿਭਾਗ ਵੱਲੋਂ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਸਾਫ ਅਤੇ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫ਼ਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਮਲੋਟ ਦੀਆਂ ਵੱਖ-ਵੱਖ ਪ੍ਰੋਟੀਨ ਪਾਊਡਰ ਅਤੇ ਹੋਰ ਫੂਡ ਸਪਲੀਮੈਂਟ ਰੱਖਣ ਵਾਲੀਆਂ ਦੁਕਾਨਾ ਦੀ ਜਾਂਚ ਕੀਤੀ ਗਈ ਅਤੇ ਪ੍ਰੋਟੀਨ ਪਾਊਡਰ ਅਤੇ ਫੂਡ ਸਪਲੀਮੈਂਟਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਦੁਪਿੰਦਰ ਕੁਮਾਰ ਨੇ ਦੱਸਿਆ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਸ ਦੌਰਾਨ ਮਲੋਟ ਵਿਖੇ ਵੱਖ-ਵੱਖ ਥਾਵਾਂ ਤੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਗੌਰਵ ਕੁਮਾਰ ਫੂਡ ਸੇਫਟੀ ਅਫ਼ਸਰ ਅਤੇ ਸਿਵਲ ਸਰਜਨ ਦਫ਼ਤਰ ਦੀ ਫੂਡ ਸੇਫਟੀ ਟੀਮ ਹਾਜ਼ਿਰ ਸੀ।

Author : Malout Live