ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਅਡਵਾਇਜ਼ਰੀ ਜਾਰੀ
ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸੰਬੰਧ ਵਿਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਰਸਾਤਾਂ ਦੋਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਸੰਬੰਧ ਵਿਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਰਸਾਤਾਂ ਦੋਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਲਈ ਸਿਰਫ ਸਾਫ ਪਾਣੀ ਦੀ ਵਰਤੋਂ ਕੀਤੀ ਜਾਵੇ, ਪੀਣ ਵਾਲੇ ਪਾਣੀ ਨੂੰ ਉਬਾਲ ਕਰਕੇ ਠੰਡਾ ਕਰਕੇ ਪੀਣ ਲਈ ਵਰਤਿਆ ਜਾਵੇ। ਇਨਫੈਕਸ਼ਨ ਨੂੰ ਕੰਟਰੋਲ ਕਰਨ ਲਈ ਸਮੇਂ-ਸਮੇਂ ਤੇ ਸਾਬਣ ਅਤੇ ਪਾਣੀ ਨਾਲ ਹੱਥ ਥੋਤੇ ਜਾਣ।
ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐੱਸ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਕਿ ਸਿਹਤ ਵਿਭਾਗ ਵੱਲੋਂ ਸਾਰੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਦਿੱਤਾ ਜਾ ਰਿਹਾ ਹੈ। ਆਪਣੀ ਨਿੱਜੀ ਸਫ਼ਾਈ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਵਿਨੋਦ ਕੁਮਾਰ ਸਹਾਇਕ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਅਮ੍ਰਿੰਤਪਾਲ ਸਿੰਘ, ਜਸਕਰਨ ਸਿੰਘ, ਹਰਮੇਲ ਸਿੰਘ ਅਤੇ ਜਗਮੀਤ ਸਿੰਘ ਹਾਜ਼ਿਰ ਸਨ।
Author : Malout Live