ਏਡਜ਼ ਜਾਗਰੂਕਤਾ ਸੰਬੰਧੀ ਇੰਟੈਂਸੀਫਾਇਡ ਮੁਹਿੰਮ ਦੇ ਸੰਬੰਧ ਵਿੱਚ ਸਿਹਤ ਵਿਭਾਗ ਨੇ ਕੱਢੀ ਜਾਗਰੂਕਤਾ ਰੈਲੀ
ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਸੰਬੰਧੀ 12 ਅਗਸਤ ਤੋਂ 12 ਅਕਤੂਬਰ 2025 ਤੱਕ ਵਿਸ਼ੇਸ਼ ਇੰਟੈਂਸੀਫਾਇਡ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਸੰਬੰਧੀ 12 ਅਗਸਤ ਤੋਂ 12 ਅਕਤੂਬਰ 2025 ਤੱਕ ਵਿਸ਼ੇਸ਼ ਇੰਟੈਂਸੀਫਾਇਡ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਨੇ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸਿਵਲ ਹਸਪਤਾਲ ਤੋਂ ਸ਼ੁਰੂ ਹੋ ਕੇ ਬਠਿੰਡਾ ਰੋਡ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋ ਕੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਇੰਟੈਂਸੀਫਾਇਡ ਮੁਹਿੰਮ ਦਾ ਮਕਸਦ ਲੋਕਾਂ ਨੁੰ ਏਡਜ਼ ਬਿਮਾਰੀ ਅਤੇ ਬਚਾਅ ਸੰਬੰਧੀ ਜਾਗਰੂਕ ਕਰਨਾ ਹੈ।
ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ, ਦਸਤ, ਉਲਟੀਆਂ, ਭਾਰ ਦਾ ਘਟਣਾ, ਕੰਮਜੋਰੀ ਆਦਿ ਲੱਛਣ ਲੰਬੇ ਸਮੇਂ ਤੋਂ ਹੋਣ ਅਤੇ ਇਲਾਜ ਦੌਰਾਨ ਫਰਕ ਨਾ ਪੈ ਰਿਹਾ ਹੋਵੇ ਤਾਂ ਉਸ ਵਿਅਕਤੀ ਨੂੰ ਐਚ.ਆਈ.ਵੀ./ਏਡਜ਼ ਹੋ ਸਕਦਾ ਹੈ। ਇਸ ਲਈ ਉਸ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਐਚ.ਆਈ.ਵੀ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਅਰਪਨਦੀਪ ਸਿੰਘ ਐਸ.ਐਮ.ਓ, ਡਾ. ਗੁਰਮੀਤ ਕੌਰ ਭੰਡਾਰੀ ਏਡਜ਼ ਕੰਟਰੋਲ ਅਫਸਰ, ਡਾ. ਆਲਮਜੀਤ ਸਿੰਘ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਮਨਜੀਤ ਕੌਰ ਨਰਸਿੰਗ ਸਿਸਟਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਯੂਥ ਵੈਲਫੇਅਰ ਐਸੋਸੀਏਸ਼ਨ ਅਤੇ ਪਹਿਲ ਟੀ.ਆਈ ਪ੍ਰੋਜੈਕਟ ਦੇ ਅਹੁੱਦੇਦਾਰਾਂ ਅਤੇ ਮੈਂਬਰ ਤੋ ਇਲਾਵਾ ਸਿਵਲ ਹਸਪਤਾਲ ਦਾ ਸਟਾਫ ਅਤੇ ਨਰਸਿੰਗ ਸਟੂਡੈਂਟਾਂ ਨੇ ਰੈਲੀ ਵਿੱਚ ਭਾਗ ਲਿਆ।
Author : Malout Live