ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ

ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਪੰਜਾਬ : ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਫਾਇਰ ਸੇਫਟੀ ਦਾ ਆਡਿਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਸਿਹਤ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ, ਜਿਨ੍ਹਾਂ ਵਿੱਚ ਆਪ੍ਰੇਸ਼ਨ ਥੀਏਟਰ, ਲੇਬਰ ਰੂਮ, ਐਮਰਜੈਂਸੀ, ਐਸਐਨਸੀਯੂਜ਼ ਅਤੇ ਐਨਆਈਸੀਯੂਜ਼ ਸ਼ਾਮਿਲ ਹਨ, ਵਿੱਚ ਘੱਟੋ-ਘੱਟ 30 ਮਿੰਟਾਂ ਦਾ ਯੂਪੀਐਸ ਪਾਵਰ ਬੈਕਅੱਪ ਹੋਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ, ਸਬ-ਡਿਵੀਜ਼ਨ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਸਮੇਤ ਸਾਰੇ ਪੱਧਰਾਂ 'ਤੇ ਕਮੇਟੀਆਂ ਦਾ ਗਠਨ ਕਰਨ ਦੇ ਹੁਕਮ ਵੀ ਜਾਰੀ ਕੀਤੇ। ਉਨ੍ਹਾਂ ਨੇ ਬਿਜਲੀ ਬੰਦ ਹੋਣ ਦੀ ਕਿਸੇ ਵੀ ਸਥਿਤੀ ਵਿੱਚ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਪਰੋਕਤ ਕਮੇਟੀਆਂ ਦੇ ਸਾਰੇ ਮੈਂਬਰਾਂ ਦਾ ਇੱਕ ਵਟਸਐਪ ਗਰੁੱਪ ਬਣਾਉਣ ਦੇ ਵੀ ਆਦੇਸ਼ ਵੀ ਦਿੱਤੇ। ਸਿਹਤ ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਫੌਰੀ ਢੰਗ ਨਾਲ ਫਾਇਰ ਸੇਫਟੀ ਆਡਿਟ ਕਰਵਾਉਣ ਅਤੇ ਸਿਹਤ ਸਹੂਲਤਾਂ ਖਾਸ ਕਰਕੇ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਅੱਗ ਬੁਝਾਊ ਉਪਕਰਨਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

Author : Malout Live