ਸਿਵਲ ਹਸਪਤਾਲ ਮਲੋਟ ਵਿੱਚ 8 ਤੋਂ 10 ਜਨਵਰੀ ਤੱਕ ਬਣਨਗੇ 10 ਲੱਖ ਰੁਪਏ ਵਾਲੇ ਸਿਹਤ ਕਾਰਡ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਸਿਵਲ ਹਸਪਤਾਲ ਮਲੋਟ ਵਿਖੇ ਕਾਰਡ ਬਣਾਏ ਜਾਣਗੇ। ਸਿਵਲ ਹਸਪਤਾਲ ਮਲੋਟ ਵਿਖੇ ਇਹ ਸਿਹਤ ਕਾਰਡ 8 ਜਨਵਰੀ 2026 ਤੋਂ 10 ਜਨਵਰੀ 2026 ਤੱਕ ਬਣਾਏ ਜਾਣਗੇ।

ਮਲੋਟ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਸਿਵਲ ਹਸਪਤਾਲ ਮਲੋਟ ਵਿਖੇ ਕਾਰਡ ਬਣਾਏ ਜਾਣਗੇ। ਜਾਣਕਾਰੀ ਦਿੰਦਿਆਂ ਐੱਸ.ਐਮ.ਓ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰੀ ਅਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲਾਂ ਵਿੱਚ ਦਾਖ਼ਲਾ, ਆਪ੍ਰੇਸ਼ਨ, ਦਵਾਈਆਂ, ਜਾਂਚ ਅਤੇ ਆਈ.ਸੀ.ਯੂ ਵਰਗੀਆਂ ਸਹੂਲਤਾਂ ਬਿਨ੍ਹਾਂ ਕਿਸੇ ਖਰਚ ਦੇ ਦਿੱਤੀਆਂ ਜਾਣਗੀਆਂ ਅਤੇ 2000 ਤੋਂ ਵੱਧ ਬਿਮਾਰੀਆਂ ਦਾ ਇਲਾਜ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਿਹਤ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਆਮਦਨ ਸੀਮਾ ਨਹੀਂ ਰੱਖੀ ਗਈ।

ਹਰ ਵਰਗ ਦੇ ਲੋਕ, ਜਿਨ੍ਹਾਂ ਵਿੱਚ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਵੀ ਸ਼ਾਮਿਲ ਹਨ, ਇਸ ਯੋਜਨਾ ਅਧੀਨ ਕਵਰ ਕੀਤੇ ਗਏ ਹਨ ਅਤੇ ਇੱਕ ਪਰਿਵਾਰ ਨੂੰ ਇੱਕ ਸਿਹਤ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਰਾਹੀਂ ਪੂਰੇ ਪਰਿਵਾਰ ਨੂੰ ਇਲਾਜ ਦੀ ਸਹੂਲਤ ਮਿਲੇਗੀ। ਐੱਸ.ਐਮ.ਓ ਰਜਿੰਦਰ ਕੁਮਾਰ ਨੇ ਹੋਰ ਦੱਸਿਆ ਕਿ ਇਹ ਇਲਾਜ ਪੰਜਾਬ ਅਤੇ ਚੰਡੀਗੜ੍ਹ ਦੇ ਐਮਪੈਨਲਡ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਕਰਵਾਇਆ ਜਾ ਸਕੇਗਾ। ਸਿਹਤ ਕਾਰਡ ਬਣਵਾਉਣ ਲਈ ਆਧਾਰ ਕਾਰਡ, ਪੰਜਾਬ ਪਤਾ ਸਬੂਤ ਅਤੇ ਮੋਬਾਈਲ ਨੰਬਰ ਲਾਜ਼ਮੀ ਹੈ ਅਤੇ ਓ.ਟੀ.ਪੀ ਰਾਹੀਂ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣਾ ਸਿਹਤ ਕਾਰਡ ਬਣਵਾਉਣ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸਿਵਲ ਹਸਪਤਾਲ ਮਲੋਟ ਵਿਖੇ ਇਹ ਸਿਹਤ ਕਾਰਡ 8 ਜਨਵਰੀ 2026 ਤੋਂ 10 ਜਨਵਰੀ 2026 ਤੱਕ ਬਣਾਏ ਜਾਣਗੇ। ਪੰਜਾਬ ਸਰਕਾਰ ਦੀ ਇਹ ਲੋਕ ਹਿੱਤ ਸਿਹਤ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਿਤ ਹੋਵੇਗੀ।

Author : Malout Live