ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਹੈੱਲਥ ਚੈੱਕਅਪ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ ਦਾ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਢ ਤੋਂ ਹੀ ਤਰਜੀਹ ਦਿੰਦਾ ਰਿਹਾ ਹੈ ਅਤੇ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤਮੰਦ ਰੱਖਣ ਦੇ ਮੰਤਵ ਨਾਲ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਹੈੱਲਥ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।

ਮਲੋਟ : ਮਲੋਟ ਦਾ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਢ ਤੋਂ ਹੀ ਤਰਜੀਹ ਦਿੰਦਾ ਰਿਹਾ ਹੈ ਅਤੇ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤਮੰਦ ਰੱਖਣ ਦੇ ਮੰਤਵ ਨਾਲ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਹੈੱਲਥ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਵਿਕਾਸ ਕੁਮਾਰ ਬਾਂਸਲ (ਐਮ.ਐੱਸ ਜਨਰਲ ਸਰਜਨ) ਅਤੇ ਔਰਤਾਂ ਦੇ ਰੋਗਾਂ ਦੇ ਮਾਹਿਰ ਡਾ. ਰਮਿਤੀ ਗੁਪਤਾ (ਐਮ.ਡੀ ਗਾਇਨੀਕੋਲੋਜਿਸਟ) ਅਤੇ ਉਨ੍ਹਾਂ ਦੀ ਟੀਮ ਪਹੁੰਚੀ।

ਇਸ ਮੌਕੇ ਉਨ੍ਹਾਂ ਦੁਆਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਹੈੱਲਥ ਚੈੱਕਅਪ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਦੀ ਉਚਾਈ, ਭਾਰ ਅਤੇ ਸਰੀਰ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰੋਗ ਮੁਕਤ ਹੋਣ ਲਈ ਆਪਣੇ ਖਾਣ-ਪੀਣ ਸੰਬੰਧੀ ਆਦਤਾਂ ਦੇ ਸੁਧਾਰ ਬਾਰੇ ਦੱਸਿਆ। ਇਸ ਕੈਂਪ ਦਾ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲਾਭ ਉਠਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਡਾ. ਵਿਕਾਸ ਕੁਮਾਰ ਬਾਂਸਲ ਅਤੇ ਡਾ. ਰਮਿਤੀ ਗੁਪਤਾ ਦਾ ਸਕੂਲ ਪੁੱਜਣ ਤੇ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Author : Malout Live