ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ-ਦੁਆਲੇ ਵਿਰਾਸਤੀ ਦਿੱਖ ਛੇਤੀ ਹੀ ਹੋਵੇਗੀ ਬਹਾਲ- ਦੀਪਕ ਬਾਲੀ

ਦੀਪਕ ਬਾਲੀ ਗੁਰੂਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸੰਬੰਧੀ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਦੀਪਕ ਬਾਲੀ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ਼੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿੱਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੀਪਕ ਬਾਲੀ ਗੁਰੂਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸੰਬੰਧੀ ਮੌਕੇ ਦਾ ਜਾਇਜ਼ਾ ਲਿਆ।

ਇਸ ਮੌਕੇ ਸ਼੍ਰੀ ਦੀਪਕ ਬਾਲੀ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ ਦੀ ਤਰਜ ਤੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐੱਸ.ਡੀ.ਓ ਹਰਮੀਤ ਸਿੰਘ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live