ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਵਿਚਕਾਰ ਹਿੰਦੀ ਸੁਲੇਖ ਪ੍ਰਤਿਯੋਗਤਾ ਦਾ ਆਯੋਜਨ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਵਿੱਚ ਐਲ.ਕੇ.ਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹਿੰਦੀ ਸੁਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਿਤਾ ਚ' ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਐਲ.ਕੇ.ਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹਿੰਦੀ ਸੁਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤੀਯੋਗਿਤਾ ਚ' ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੀਆਂ ਪ੍ਰਤੀਯੋਗਿਤਾਵਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਚ' ਇੱਕ ਪਾਸੇ ਹਿੰਦੀ ਭਾਸ਼ਾ ਦੇ ਸ਼ਬਦਾਂ ਦੀ ਬਨਾਵਟ ਨੂੰ ਠੀਕ ਕਰਨਾ ਹੁੰਦਾ ਹੈ ਅਤੇ ਦੂਜੇ ਪਾਸੇ ਹਿੰਦੀ ਭਾਸ਼ਾ ਦੇ ਸ਼ੁੱਧ ਉਚਾਰਨ ਤੇ ਜ਼ੋਰ ਦੇਣਾ।

ਅਜਿਹਾ ਕਰਨ ਨਾਲ ਅਸੀਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਸੁਖਾਵਲਾ ਬਣਾਉਣ 'ਚ ਉਨ੍ਹਾਂ ਦੀ ਮੱਦਦ ਕਰਦੇ ਹਾਂ ਤੇ ਨਾਲ ਹੀ ਉਨ੍ਹਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣ ਲਈ ਵੀ ਉਪਰਾਲਾ ਕਰਦੇ ਹਾਂ। ਇਸ ਪ੍ਰਤੀਯੋਗਿਤਾ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਇਸ ਸ਼ਲਾਘਾਯੋਗ ਕਾਰਜ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Author : Malout Live