ਮਲੋਟ ’ਚ ਬੀ.ਸੀ ਵਿੰਗ ਦੀ ਅਹਿਮ ਮੀਟਿੰਗ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਹੀਰਾ ਸਿੰਘ ਗਾਬੜੀਆ
ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਵੱਲੋਂ ਮਲੋਟ ਵਿਖੇ ਕਰਵਾਈ ਗਈ ਅਹਿਮ ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਸ. ਹੀਰਾ ਸਿੰਘ ਗਾਬੜੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੀ.ਸੀ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਵੱਲੋਂ ਮਲੋਟ ਵਿਖੇ ਕਰਵਾਈ ਗਈ ਅਹਿਮ ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਸ. ਹੀਰਾ ਸਿੰਘ ਗਾਬੜੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੀ.ਸੀ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਮਲੋਟ ਦੇ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਨੇ ਸ. ਹੀਰਾ ਸਿੰਘ ਗਾਬੜੀਆ ਨੂੰ ਮਲੋਟ ਦੇ ਬੀ.ਸੀ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਅਪੀਲ ਕੀਤੀ ਕਿ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਚੋਣ ਮੈਨੀਫੈਸਟੋ ਵਿੱਚ ਬੀ.ਸੀ ਭਾਈਚਾਰੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਥਾਂ ਦਿੱਤੀ ਜਾਵੇ। ਸ. ਕੋਟਭਾਈ ਨੇ ਕਿਹਾ ਕਿ ਬੀ.ਸੀ ਭਾਈਚਾਰੇ ਦੀ ਤਰੱਕੀ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਤੇ ਆਰਥਿਕ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਚੋਣ ਮੈਨੀਫੈਸਟੋ ਵਿੱਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਇਸ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਠੋਸ ਉਪਰਾਲੇ ਕੀਤੇ ਜਾ ਸਕਣ।
ਸ. ਹੀਰਾ ਸਿੰਘ ਗਾਬੜੀਆ ਨੇ ਮਲੋਟ ਦੇ ਬੀ.ਸੀ ਭਾਈਚਾਰੇ ਨੂੰ ਭਰੋਸਾ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਸ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਪਹਿਲਾਂ ਵਾਂਗ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇਗਾ, ਤਾਂ ਜੋ ਪੰਜਾਬ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਹੋਣ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇ। ਇਸ ਮੌਕੇ ਸੁਖਿੰਦਰ ਸਿੰਘ ਭੁੱਲਰ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਬਸੰਤ ਸਿੰਘ ਕੰਗ, ਸਰੋਜ ਸਿੰਘ ਪ੍ਰਧਾਨ, ਗੁਰਦੀਪ ਸਿੰਘ ਲੰਬੀ, ਜਸਪਾਲ ਸਿੰਘ ਜੱਸਾ, ਅਮਰੀਕ ਸਿੰਘ ਕਲਸੀ, ਗੁਰਬਿੰਦਰ ਸਿੰਘ ਫੂਲੇਵਾਲਾ, ਗੁਰਮੇਲ ਸਿੰਘ ਲੱਖੇਵਾਲੀ, ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ, ਪੁਸ਼ਪਿੰਦਰ ਸਿੰਘ ਲੱਕੜਵਾਲਾ, ਨਵਦੀਪ ਸਿੰਘ ਰਿੰਕੂ, ਮਨਜੀਤ ਸਿੰਘ ਗੋਲਡੀ, ਪ੍ਰੀਤ ਰਾਜਪਾਲ, ਲਖਬੀਰ ਖੁੱਡੀਆਂ ਸਮੇਤ ਹੋਰ ਆਗੂ ਹਾਜ਼ਿਰ ਸਨ।
Author : Malout Live



