ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਇਸ ਸੰਬੰਧੀ ਜਾਣਕਾਰੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ।

Author : Malout Live