ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਜਿਲ੍ਹਾ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਜਿਲ੍ਹਾ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜਿਲ੍ਹਾ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਇਕ ਪੌਦਾ ਵੀ ਲਗਾਇਆ ਅਤੇ ਬਾਰ ਰੂਮ ਵਿੱਚ ਨਵੇਂ ਬਣ ਰਹੇ ਚੈਂਬਰਾਂ ਦਾ ਨੀਂਹ ਪੱਥਰ ਰੱਖਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਮਿਸ. ਮਨੀਸ਼ਾ ਬੱਤਰਾ ਨੇ ਜਿਲ੍ਹਾ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀ ਰਾਜ ਕੁਮਾਰ, ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ, ਵਧੀਕ ਜਿਲ੍ਹਾ ਅਤੇ ਸ਼ੈਸ਼ਨ ਜੱਜ ਮਿਸ. ਅਮਿਤਾ ਸਿੰਘ, ਸ਼੍ਰੀ ਅਮਰੀਸ਼ ਕੁਮਾਰ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਸ਼੍ਰੀ ਨੀਰਜ ਕੁਮਾਰ ਸਿੰਗਲਾ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਮਹੇਸ਼ ਕੁਮਾਰ ਸਿਵਲ ਜੱਜ (ਜੂਨੀਅਰ ਡਿਵੀਜ਼ਨ), ਮਿਸ. ਗੁਰਪ੍ਰੀਤ ਕੌਰ ਅਤੇ ਨਵ-ਨਿਯੁਕਤ ਜੂਡੀਸ਼ੀਅਲ ਅਫ਼ਸਰ ਮੌਜੂਦ ਸਨ। ਇਸ ਮੌਕੇ ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਾਨ, ਸੈਕਟਰੀ ਅਸੀਸ ਗਰਗ ਅਤੇ ਬਾਰ ਦੇ ਵਕੀਲ ਸਾਹਿਬਾਨਾਂ ਵੱਲੋਂ ਵੀ ਮਾਣਯੋਗ ਜਸਟਿਸ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਮਾਣਯੋਗ ਜਸਟਿਸ ਨੇ ਕੋਰਟ ਵਿੱਚ ਹਾਜ਼ਿਰ ਪਰਿਵਾਰਿਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਖਾਤਰ ਪਰਿਵਾਰ ਨੂੰ ਜੋੜਨ ਅਤੇ ਇਸ ਨਾਲ ਮਾਨਸਿਕ ਤੌਰ ਤੇ ਸ਼ਾਂਤੀ ਮਿਲਦੀ ਹੈ। ਇਸ ਨਾਲ ਪਰਿਵਾਰ ਵਿੱਚ ਚੱਲ ਰਿਹਾ ਲੜਾਈ ਝਗੜਾ ਸਦਾ ਲਈ ਖਤਮ ਹੋ ਜਾਂਦਾ ਹੈ। ਇਸ ਉਪਰੰਤ ਉਨ੍ਹਾਂ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਜਿਲ੍ਹਾ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਇਕ ਪੌਦਾ ਵੀ ਲਗਾਇਆ ਗਿਆ ਅਤੇ ਬਾਰ ਰੂਮ ਵਿੱਚ ਨਵੇਂ ਬਣ ਰਹੇ ਚੈਂਬਰਾਂ ਦਾ ਨੀਂਹ ਪੱਥਰ ਰੱਖਿਆ ਗਿਆ। ਮਾਣਯੋਗ ਜੱਜ ਸਾਹਿਬਾਨ ਅਤੇ ਜਿਲ੍ਹਾ ਪ੍ਰਧਾਨ ਐਸੋਸੀਏਸ਼ਨ ਵੱਲੋ ਜਸਟਿਸ ਦਾ ਧੰਨਵਾਦ ਕੀਤਾ ਗਿਆ।

Author : Malout Live