ਭ੍ਰਿਸ਼ਟਾਚਾਰ ਦੇ ਖਿਲਾਫ਼ ਨਕੇਲ ਕਸਨ ਦੀ ਤਿਆਰੀ ‘ਚ ਮਾਨ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ ਅਪਨਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ ਅਪਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ ਅਫ਼ਸਰਾਂ ਨੂੰ Warning ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਭ੍ਰਿਸ਼ਟਾਚਾਰ ਹੁੰਦਾ ਹੈ ਤਾਂ ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਸਮੂਹ DM, SDM, SSP, SHO ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪੋ-ਆਪਣੇ ਖੇਤਰ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ। ਹੁਕਮਾਂ ਵਿਚ ਇਹ ਗੱਲ ਵੀ ਸਪੱਸ਼ਟ ਤੌਰ 'ਤੇ ਆਖੀ ਗਈ ਹੈ ਕਿ ਜੇਕਰ ਇਹ ਅਧਿਕਾਰੀ ਭ੍ਰਿਸ਼ਟਾਚਾਰ ਨਹੀਂ ਰੋਕ ਪਾਉਂਦੇ ਤਾਂ ਉਨ੍ਹਾਂ ਦੇ ਖ਼ਿਲਾਫ਼ ਐਕਸ਼ਨ ਹੋਵੇਗਾ। ਸਰਕਾਰ ਨੇ ਇਹ ਵੀ ਫ਼ੈਸਲਾ ਲਿਆ ਹੈ ਕਿ ਇਸ ਬਾਰੇ ਆਮ ਜਨਤਾ ਅਤੇ ਸੰਬੰਧਿਤ ਇਲਾਕੇ ਦੇ MLA ਸਾਹਿਬਾਨ ਤੋਂ ਵੀ ਫੀਡਬੈਕ ਲਿਆ ਜਾਵੇਗਾ।
Author : Malout Live