ਮਲੋਟ ਵਿੱਚ ਗ੍ਰੰਥੀ ਸਭਾ ਦੀ ਮੀਟਿੰਗ ਦੌਰਾਨ ਭੇਟਾ ਵਿੱਚ ਸਰਬਸੰਮਤੀ ਨਾਲ ਵਾਧਾ- ਡਾ. ਗਿੱਲ

ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਮਲੋਟ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁੱਖੀਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਾਹਿਬ, ਮਲੋਟ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਗਿੱਲ, ਜ਼ਿਲ੍ਹਾ ਕੋਆਰਡੀਨੇਟਰ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਨੇ ਕੀਤੀ।

ਮਲੋਟ : ਧੰਨ-ਧੰਨ ਬਾਬਾ ਬੁੱਢਾ ਸਾਹਿਬ ਗ੍ਰੰਥੀ ਸਭਾ ਮਲੋਟ ਅਤੇ ਵੱਖ-ਵੱਖ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੁੱਖੀਆਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਾਹਿਬ, ਮਲੋਟ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਗਿੱਲ, ਜ਼ਿਲ੍ਹਾ ਕੋਆਰਡੀਨੇਟਰ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜੱਥੇਬੰਦੀਆਂ ਨੇ ਕੀਤੀ। ਮੀਟਿੰਗ ਦੌਰਾਨ ਗ੍ਰੰਥੀ ਸਾਹਿਬਾਨ ਦੀਆਂ ਸੇਵਾਵਾਂ, ਗੁਰੂ ਘਰਾਂ ਦੀ ਮਰਿਆਦਾ ਅਤੇ ਮੌਜੂਦਾ ਮਹਿੰਗਾਈ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ, ਸਹਿਜ ਪਾਠ ਸਾਹਿਬ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਭੇਟਾ ਵਿੱਚ ਸਰਬਸੰਮਤੀ ਨਾਲ ਵਾਧਾ ਕਰਨ ਦਾ ਫੈਸਲਾ ਲਿਆ ਗਿਆ। ਫੈਸਲੇ ਅਨੁਸਾਰ ਸ਼੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 4,800 ਰੁਪਏ ਤੋਂ ਵਧਾ ਕੇ 6,600 ਰੁਪਏ, ਸਹਿਜ ਪਾਠ ਸਾਹਿਬ ਦੀ ਭੇਟਾ 3,000 ਰੁਪਏ ਤੋਂ ਵਧਾ ਕੇ 4,500 ਰੁਪਏ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਭੇਟਾ 500 ਰੁਪਏ ਤੋਂ ਵਧਾ ਕੇ 1,100 ਰੁਪਏ ਕਰ ਦਿੱਤੀ ਗਈ ਹੈ। ਇਹ ਨਵੀਆਂ ਦਰਾਂ 17 ਸਤੰਬਰ 2026 ਤੋਂ ਲਾਗੂ ਹੋਣਗੀਆਂ। ਇਸ ਤੋਂ ਇਲਾਵਾ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਸਮੇਂ ਘੱਟੋ-ਘੱਟ ਤਿੰਨ ਪਾਠੀ ਸਿੰਘ ਹਾਜ਼ਿਰ ਰਹਿਣਗੇ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵੀ ਘੱਟੋ-ਘੱਟ ਤਿੰਨ ਪਾਠੀ ਸਿੰਘਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਮਹਿੰਗਾਈ ਨੂੰ ਮੁੱਖ ਰੱਖਦਿਆਂ ਹਰ ਸਾਲ ਸਰਬਸੰਮਤੀ ਨਾਲ ਭੇਟਾ ਵਿੱਚ ਵਾਧਾ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਗੁਰੂ ਘਰਾਂ ਵਿੱਚ ਸੇਵਾ ਨਿਭਾਅ ਰਹੇ ਗ੍ਰੰਥੀ ਸਾਹਿਬਾਨ ਨੂੰ ਉਨ੍ਹਾਂ ਦੀ ਸੇਵਾ ਅਨੁਸਾਰ ਯੋਗ ਸਨਮਾਨ ਮਿਲ ਸਕੇ। ਉਨ੍ਹਾਂ ਕਿਹਾ ਗੁਰੂ ਘਰਾਂ ਦੇ ਵਜ਼ੀਰ ਸਾਡੇ ਸਿਰ ਦਾ ਤਾਜ ਹਨ। ਇਨ੍ਹਾਂ ਦਾ ਜਿੰਨਾ ਵੀ ਸਤਿਕਾਰ ਕੀਤਾ ਜਾਵੇ, ਉਹ ਘੱਟ ਹੈ। ਉਨ੍ਹਾਂ ਗ੍ਰੰਥੀ ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਿਆਦਾ ਦੀ ਇਨ-ਬਿਨ ਪਾਲਣਾ ਕੀਤੀ ਜਾਵੇ ਅਤੇ ਆਪਣੀ ਸੇਵਾ ਨੂੰ ਪੂਰੀ ਸ਼ਰਧਾ, ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜਾ ਗ੍ਰੰਥੀ ਸਾਹਿਬ ਰੋਜ਼ਾਨਾ ਆਪਣੀ ਡਿਊਟੀ ਤੇ ਹਾਜ਼ਰ ਨਹੀਂ ਹੁੰਦਾ, ਉਸ ਦੀ 1,100 ਰੁਪਏ ਦੀ ਪਰਚੀ ਗੁਰੂ ਘਰ ਲਈ ਕੱਟੀ ਜਾਵੇਗੀ। ਮੀਟਿੰਗ ਵਿੱਚ ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਹਰਜੀਤ ਸਿੰਘ, ਮੇਜਰ ਸਿੰਘ, ਪ੍ਰਧਾਨ ਦਵਿੰਦਰਪਾਲ ਸਿੰਘ, ਪ੍ਰਧਾਨ ਮਲਕੀਤ ਸਿੰਘ, ਪਰਮਜੀਤ ਸਿੰਘ, ਪ੍ਰਧਾਨ ਹਰਨੇਕ ਸਿੰਘ ਬਰਾੜ, ਪ੍ਰਭਜੋਤ ਸਿੰਘ, ਪਿੱਪਲ ਸਿੰਘ, ਬਲਵਿੰਦਰ ਸਿੰਘ, ਸਰਦੂਲ ਸਿੰਘ, ਗੁਰਮੀਤ ਸਿੰਘ, ਚੜਤ ਸਿੰਘ, ਜੀਵਨ ਸਿੰਘ, ਬਲਵੀਰ ਸਿੰਘ, ਪਰਮਿੰਦਰ ਸਿੰਘ, ਰਜਿੰਦਰਪਾਲ ਸਿੰਘ, ਗੁਰਦਿਆਲ ਸਿੰਘ, ਮਲਕੀਤ ਸਿੰਘ, ਧਰਮ ਸਿੰਘ, ਸੁਰਜੀਤ ਸਿੰਘ, ਸਾਹਿਬ ਸਿੰਘ ਅਤੇ ਗੁਰਦਿੱਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਿਰ ਸਨ।

Author : Malout Live