ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿਰ ਝੁੱਕਾ ਕੇ ਮੰਗਦਾ ਹਾਂ ਮੁਆਫ਼ੀ - ਰਾਜਾ ਵੜਿੰਗ
ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰ ਝੁੱਕਾ ਕੇ ਮੁਆਫ਼ੀ ਮੰਗਦਾ ਹਾਂ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਉਹ ਇੱਕ ਸੱਚੇ ਸਿੱਖ ਹਨ ਤੇ ਸਿੱਖ ਹੋਣ ਦੇ ਨਾਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੁੱਝ ਵੀ ਗ਼ਲਤ ਨਹੀਂ ਬੋਲ ਸਕਦੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿਰ ਝੁੱਕਾ ਕੇ ਮੁਆਫ਼ੀ ਮੰਗਦਾ ਹਾਂ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਉਹ ਇੱਕ ਸੱਚੇ ਸਿੱਖ ਹਨ ਤੇ ਸਿੱਖ ਹੋਣ ਦੇ ਨਾਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਕੁੱਝ ਵੀ ਗ਼ਲਤ ਨਹੀਂ ਬੋਲ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ 'ਚ ਕੋਈ ਗੁਰੇਜ਼ ਨਹੀਂ ਹੈ। ਉਹ ਰੋਜ਼ ਸਵੇਰੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਸਾਹਿਬ ਅੱਗੇ ਸਿਰ ਝੁਕਾ ਕੇ ਹੋਈਆਂ ਭੁੱਲਾਂ ਲਈ ਖ਼ਿਮਾ ਮੰਗਦੇ ਹਨ।
ਜੇਕਰ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਜੱਥੇਦਾਰ ਸਾਹਿਬ ਦੇ ਅਕਸ ਨੂੰ ਕੋਈ ਠੇਸ ਪਹੁੰਚੀ ਹੈ ਤਾਂ ਉਹ ਸਿਰ ਝੁੱਕਾ ਕੇ ਮੁਆਫ਼ੀ ਮੰਗਦੇ ਹਨ ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਉਹੀ ਬੋਲਦੇ ਹਨ, ਜੋ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੱਥੇਦਾਰ ਦੇ ਬਿਆਨ 'ਸਕ੍ਰਿਪਟਿਡ ਹੁੰਦੇ ਹਨ। ਇਸ ਬਿਆਨ ਦੇ ਮਗਰੋਂ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ-ਬਾਰੇ ਅਜਿਹੇ ਬਿਆਨ ਨਾ ਦੇਣ। ਉਨ੍ਹਾਂ ਕਿਹਾ ਸੀ ਕਿ ਰਾਜਾ ਵੜਿੰਗ ਦੇ ਅਜਿਹੇ ਬਿਆਨ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਵੀ ਠੇਸ ਪਹੁੰਚੀ ਹੈ।
Author : Malout Live