ਆਈ.ਟੀ.ਆਈ ਦੇ ਕੱਚੇ ਇੰਸਟਰਕਟਰਜ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਲਈ ਬਣਾਈ ਰਣਨੀਤੀ

ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿੱਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੀ ਕੋਠੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਲਈ ਰੋਡ ਮੈਪ ਤਿਆਰ ਕਰ ਲਿਆ ਹੈ।

ਮਲੋਟ (ਪੰਜਾਬ) : ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿੱਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੀ ਕੋਠੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਲਈ ਰੋਡ ਮੈਪ ਤਿਆਰ ਕਰ ਲਿਆ ਹੈ। ਇਹਨਾਂ ਸ਼ਬਦਾਂ ਪ੍ਰਗਟਾਵਾ ਜੱਥੇਬੰਦੀ ਦੇ ਆਗੂ ਸ੍ਰੀ ਜਸਵਿੰਦਰ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਤਰਨਤਾਰਨ ਪੱਕਾ ਮੌਰਚੇ ਲਗਾਇਆ ਸੀ, ਫਿਰ ਸੁਨਾਮ ਧਰਨਾ ਦਿੱਤਾ ਅਤੇ ਹੁਣ ਤਕਨੀਕੀ ਸਿੱਖਿਆ ਵਿਭਾਗ ਸੈਕਟਰ 36 ਏ ਚੰਡੀਗੜ੍ਹ ਵਿਖੇ ਮਿਤੀ 22-12-2025 ਤੋਂ ਪੱਕਾ ਮੋਰਚਾ ਚੱਲ ਰਿਹਾ ਹੈ ਅਤੇ 37 ਦਿਨਾਂ ਤੋਂ ਭੁੱਖ ਹੜਤਾਲ ਚੱਲ ਰਹੀ ਹੈ। ਪ੍ਰੰਤੂ ਅਫਸੋਸ ਦੀ ਗੱਲ ਕਿ ਪੰਜਾਬ ਸਰਕਾਰ 3 ਵਾਰ ਗੱਲਬਾਤ ਤੋਂ ਭੱਜ ਗਈ ਹੈ। ਜਿਸ ਤੋਂ ਜਾਪਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਬਿਲਕੁੱਲ ਵੀ ਸੀਰੀਅਸ ਨਹੀਂ ਹੈ। ਜਿਸਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਜੱਥੇਬੰਦੀ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਉਹ ਹੁਣ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਨ੍ਹ ਕੇ ਕੇ ਲੜਾਈ ਲੜਨਗੇ। ਜੱਥੇਬੰਦੀ ਦੇ ਰੋਡ ਮੈਪ ਅਨੁਸਾਰ ਜੇਕਰ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਹ ਮਿਤੀ 16.03.2026 ਤੋਂ 19.03.2026 ਤੱਕ ਸੰਸਥਾਵਾਂ ਵਿੱਚ ਹਰ ਰੋਜ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ, ਮਿਤੀ 20.03.2026 ਨੂੰ ਸੰਸਥਾਵਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।

ਜੇਕਰ ਫਿਰ ਵੀ ਪੰਜਾਬ ਸਰਕਾਰ ਹੱਲ ਨਹੀਂ ਕਰਦੀ ਤਾਂ ਮਿਤੀ 23.03.2026 27.03.2026 ਤੱਕ ਸੰਗਰੂਰ ਧਰਨੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਵਾਈਜ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸ ਵਿੱਚ ਸੰਗਰੂਰ ਧਰਨੇ ਵਿੱਚ ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜੱਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਦੀਆਂ 32 ਜੱਥੇਬੰਦੀਆਂ, ਸਟੂਡੈਂਟ ਯੂਨੀਅਨਾਂ ਅਤੇ ਪਰਿਵਾਰਾ ਸਮੇਤ ਵੱਡਾ ਇਕੱਠ ਕਰਨ ਲਈ ਲਾਮਬੰਦ ਕੀਤਾ ਜਾਵੇਗਾ, ਮਿਤੀ 28.03.2026 ਨੂੰ ਸੰਗਰੂਰ ਵਿਖੇ ਪੱਕਾ ਮੋਰਚਾ ਸਿਰਫ਼ ਕਰਕੇ ਸੂਬਾ ਪੱਧਰੀ ਵੱਡਾ ਧਰਨਾ ਦੇ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, 26.04.2026 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਦਿੜਬਾ ਵਿਖੇ ਕੀਤਾ ਜਾਵੇਗਾ, ਮਿਤੀ 30.05.2026 ਨੂੰ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਸੁਨਾਮ ਵਿਖੇ ਕੀਤਾ ਜਾਵੇਗਾ,ਮਿਤੀ 28.06.2026 ਨੂੰ ਤਕਨੀਕੀ ਸਿੱਖਿਆ ਮੰਤਰੀ ਦੀ ਕੋਠੀ ਦਾ ਗੰਭੀਰਪੁਰ ਵਿਖੇ ਘਿਰਾਓ ਕੀਤਾ ਜਾਵੇਗਾ, ਮਿਤੀ 01.08.2026 ਨੂੰ ਗੁਰਮੀਤ ਸਿੰਘ ਮੀਤ ਹੈਅਰ ਦੀ ਕੋਠੀ ਦਾ ਘਿਰਾਓ ਬਰਨਾਲਾ ਵਿਖੇ ਕੀਤਾ ਜਾਵੇਗਾ ਅਤੇ ਮਿਤੀ 27.09.2026 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਸੰਗਰੂਰ ਵਿਖੇ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਦੀਆਂ ਨਾਮੀ ਜੱਥੇਬੰਦੀਆਂ ਵੱਡੀਆਂ ਭਰਾਤਰੀ ਜੱਥੇਬੰਦੀਆਂ ਵੱਲੋਂ ਖੁੱਲਾ ਸਮਰਥਨ ਦਿੱਤਾ ਗਿਆ।

Author : Malout Live