'ਜੇ ਬਣਨਾ ਹੈ ਅਗਨੀਵੀਰ ਤਾਂ ਸੀ-ਪਾਇਪ ਕੈਂਪ ਤੋਂ ਮੁਫ਼ਤ ਕਰੋ ਤਿਆਰੀ'- ਕੈਪਟਨ ਲਖਵਿੰਦਰ ਸਿੰਘ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ

ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦਾ ਫਿਜ਼ੀਕਲ ਟੈਸਟ ਮਿਤੀ 17 ਅਗਸਤ ਤੋਂ 25 ਅਗਸਤ 2025 ਤੱਕ ਹੋ ਰਿਹਾ ਹੈ। ਜਿਸ ਕਰਕੇ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਯੁਵਕਾਂ ਲਈ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ ਫਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦਾ ਫਿਜ਼ੀਕਲ ਟੈਸਟ ਮਿਤੀ 17 ਅਗਸਤ ਤੋਂ 25 ਅਗਸਤ 2025 ਤੱਕ ਹੋ ਰਿਹਾ ਹੈ। ਜਿਸ ਕਰਕੇ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਯੁਵਕਾਂ ਲਈ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨ। ਪਿਛਲੇ ਸਮੇਂ ਵਿੱਚ ਕੈਂਪ ਕਾਲਝਰਾਣੀ ਦੇ ਫਿਜ਼ੀਕਲ ਟੈਸਟ ਦਾ ਰਿਜ਼ਲਟ ਬਹੁਤ ਵਧੀਆ ਰਿਹਾ ਹੈ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਤਜ਼ਰਬੇਕਾਰ ਇੰਨਸਟਰੱਕਟਰਾਂ ਵੱਲੋਂ ਕਰਵਾਈ ਜਾਂਦੀ ਹੈ।

ਉਕਤ ਜਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਜਲਦ ਤੋਂ ਜਲਦ ਮਿਤੀ 07 ਜੁਲਾਈ 2025 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਹੇਠ ਲਿਖੇ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ-ਦੱਸਵੀਂ/ਬਾਰ੍ਹਵੀਂ ਦੇ ਸਰਟੀਫ਼ਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਕੀਤੇ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫ਼ਿਕੇਟ ਅਤੇ ਰੈਜੀਡੈਂਸੀ ਸਰਟੀਫ਼ਿਕੇਟ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ ਫੋਟੋ। ਇਸ ਤੋਂ ਇਲਾਵਾ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਵੀ ਚੱਲ ਰਹੀ ਹੈ। ਜਿੰਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਉਹ ਵੀ ਕੈਂਪ ਕਾਲਝਰਾਣੀ ਆ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live