ਕੱਲ੍ਹ 24 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਕੀਤੀ ਗਈ ਅਹਿਮ ਮੀਟਿੰਗ
ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਭਲਕੇ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾਂ ਨੇ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਣਯੋਗ ਚੀਫ ਜਸਟਿਸ ਸ਼੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ ਦੀ ਦੂਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਭਲਕੇ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਸੈਸ਼ਨ ਡਿਵੀਜਨ ਦੇ ਸਾਰੇ ਜੂਡੀਸੀਅਲ ਅਫਸਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਜਿਵੇ ਕਿ ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਿਤ ਮੁੱਦੇ, ਮੌਰਟਰੀਜ਼ ਨਾਲ ਸੰਬੰਧਿਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸੰਬੰਧੀ ਮਾਮਲੇ, ਕਰਿਮਿਨਲ ਕੰਪਾਊਂਡਏਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਿਤ ਮਾਮਲੇ, ਵਾਟਰ ਸਪਲਾਈ ਸੀਵਰੇਜ਼, ਲੈਂਡ ਐਜੂਕੇਸ਼ਨ, ਟ੍ਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐੱਫ.ਆਈ.ਆਰ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇਗਾ।
Author : Malout Live