ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ਦੀ ਹੋਈ ਅਹਿਮ ਮੀਟਿੰਗ

ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦੀ ਜਿਲ੍ਹਾ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਮਲੋਟ ਵਿਖੇ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੋਦਾ ਦੀ ਅਗਵਾਈ ਹੇਠ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲਟੀਪਰਪਜ਼ ਹੈੱਲਥ ਇੰਪਲਾਈਜ਼ ਯੂਨੀਅਨ ਦੀ ਜਿਲ੍ਹਾ ਇਕਾਈ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਮਲੋਟ ਵਿਖੇ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੋਦਾ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਬਲਾਕਾਂ ਦੇ ਮੁਲਾਜ਼ਮਾਂ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਨਾਲ ਹੀ ਕੇਡਰ ਦੀਆਂ ਮੰਗਾਂ ਜਿਵੇਂ ਕਿ ਮਲਟੀਪਰਪਜ਼ ਕੇਡਰ ਦਾ ਨਾਮ ਬਦਲੀ ਕਰਨ, ਕੱਟੇ ਹੋਏ ਭੱਤੇ ਬਹਾਲ ਕਰਨ, ਪੀ.ਐਫ.ਆਰ.ਡੀ ਐਕਟ ਰੱਦ ਕਰਕੇ ਪੁਰਾਣੀਂ ਪੈਨਸ਼ਨ ਸਕੀਮ ਬਹਾਲ ਕਰਨ, ਨਵ-ਨਿਯੁਕਤ ਕਰਮਚਾਰੀਆਂ 'ਤੇ ਪੰਜਾਬ ਦਾ ਪੇ ਸਕੇਲ ਲਾਗੂ ਕਰਨ, ਮਲਟੀਪਰਪਜ਼ ਕੇਡਰ ਦੇ ਬੰਦ ਪਏ ਟਰੇਨਿੰਗ ਸੈਂਟਰ ਚਾਲੂ ਕਰਨ ਸੰਬੰਧੀ ਆਦਿ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਨਾਲ ਹੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਵੱਲੋਂ 18 ਅਪ੍ਰੈਲ ਬਰਨਾਲਾ ਵਿਖੇ ਕਰਵਾਈ ਜਾ ਰਹੀ ਕਨਵੈਨਸ਼ਨ ਦਾ ਇਸ਼ਤਿਹਾਰ ਜਾਰੀ ਕਰਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ। ਇਸ ਮੌਕੇ ਰਾਜਿੰਦਰ ਬੱਲੂਆਣਾ ਜਿਲ੍ਹਾ ਜਨਰਲ ਸਕੱਤਰ, ਸੁਖਰਾਜ ਸਿੰਘ ਮੁੱਖ ਸਲਾਹਕਾਰ, ਹਰਦਵਿੰਦਰ ਮੰਟਾ ਸੀਨੀਅਰ ਮੀਤ ਪ੍ਰਧਾਨ, ਜਸਕਰਨ ਸਿੰਘ ਮੀਤ ਪ੍ਰਧਾਨ, ਪਵਨ ਕੁਮਾਰ ਬਲਾਕ ਪ੍ਰਧਾਨ ਲੰਬੀ, ਬੂਟਾ ਸਿੰਘ ਬਲਾਕ ਪ੍ਰਧਾਨ ਸ਼ੇਰੇਵਾਲਾ, ਜਗਮੀਤ ਸਿੰਘ ਜਨਰਲ ਸਕੱਤਰ ਦੋਦਾ, ਰਵੀ ਵਰਮਾਂ ਜਨਰਲ ਸਕੱਤਰ ਆਲਮਵਾਲਾ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜੋਧ ਸਿੰਘ, ਸ਼ਮਸ਼ੇਰ ਸਿੰਘ, ਜੋਬਨਜੀਤ ਸਿੰਘ, ਅਵਿਨਾਸ਼ ਕੁਮਾਰ, ਜੁਗਰਾਜ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਆਤਮ ਪ੍ਰਕਾਸ਼ ਅਤੇ ਸੁਖਨਪਾਲ ਸਿੰਘ ਆਦਿ ਸਾਥੀ ਹਾਜ਼ਿਰ ਸਨ।

Author : Malout Live